ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼    ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ    2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ    ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਸੜੇ ਨਾੜ ਦਾ ਜਾਇਜ਼ਾ ਲਿਆ    ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ    ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ    ਜਲੰਧਰ ਦੇ ਪਿੰਡ ਲਖਨਪਾਲ 'ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ    'ਆਪ' ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ    ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ   
ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ
April 16, 2025
-

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
— ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ
— ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ


ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:

ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। 
ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now