ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
August 24, 2024
-675-

ਚੰਡੀਗੜ੍ਹ, 24 ਅਗਸਤ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Powered by Froala Editor

675


Recommended News
Most Read
Just Now