ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼    ਵੱਡੀ ਖ਼ਬਰ -ਲੁਧਿਆਣਾ ਵਿਧਾਨਸਭਾ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਪਾਰਟੀ ਉਮੀਦਵਾਰ    ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ    ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ   
ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ
September 13, 2024
-
Chandigarh

ਚੰਡੀਗੜ੍ਹ, 13 ਸਤੰਬਰ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ।

ਫਰਜ਼ੀ ਕੇਸਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਾਉਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਫਿਟਕਾਰ ਹੈ, ਜੋ ਬੇਬੁਨਿਆਦ ਦੋਸ਼ ਲਾ ਕੇ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸ. ਭੁੱਲਰ ਨੇ ਕੇਜਰੀਵਾਲ ਅਤੇ 'ਆਪ' ਨੂੰ ਇਸ ਸ਼ਾਨਦਾਰ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਭੈਅ ਜਾਂ ਧਮਕੀਆਂ ਤੋਂ ਨਿਡਰ ਹੋ ਕੇ ਲੋਕਾਂ ਲਈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

Powered by Froala Editor


Recommended News
Most Read
Just Now