-ਕਿਹਾ, ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ 

ਨਾਭਾ, ਭਾਦਸੋਂ, 27 ਅਪ੍ਰੈਲ:

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ    ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ    ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ    ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ    4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ    ਪਾਕਿਸਤਾਨੀ 16 Youtube ਚੈਨਲਾਂ ਉਤੇ ਭਾਰਤ ’ਚ ਲਾਈ ਪਾਬੰਦੀ    ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ    ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ    ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼    ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ   
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਸੜੇ ਨਾੜ ਦਾ ਜਾਇਜ਼ਾ ਲਿਆ
April 27, 2025
-

-ਸਿਹਤ ਮੰਤਰੀ ਆਪਣੀ ਤਨਖ਼ਾਹ ‘ਚੋਂ ਕਰਵਾਉਣਗੇ ਹਾਦਸੇ ‘ਚ ਝੁਲਸੇ ਮਜ਼ਦੂਰ ਦਾ ਬਿਹਤਰ ਇਲਾਜ-ਸੌਂਦ 

-ਕਿਹਾ, ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ 

ਨਾਭਾ, ਭਾਦਸੋਂ, 27 ਅਪ੍ਰੈਲ:

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਾਮ ਨਾਭਾ ਬਲਾਕ ਤੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਪਹੁੰਚ ਕੇ ਬੀਤੀ ਸ਼ਾਮ ਦੋ ਕਿਸਾਨਾਂ ਦੇ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। 

ਇਸ ਦੌਰਾਨ ਸ. ਸੌਂਦ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ, ਸਮੇਤ ਇਸ ਹਾਦਸੇ ਵਿੱਚ ਝੁਲਸੇ ਅਜਨੌਦਾ ਖੁਰਦ ਦੇ ਵਾਸੀ ਖੇਤ ਮਜ਼ਦੂਰ ਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਤੇ ਮਜ਼ਦੂਰ ਦਾ ਇਲਾਜ ਕਰਵਾਇਆ ਜਾਵੇਗਾ।

ਕਿਰਤ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਉਦਯੋਗ ਅਤੇ ਵਣਜ ਅਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਬਾਰੇ ਜਾਣੂ ਕਰਵਾਉਂਦਿਆ ਅਪਣੇ ਹਲਕੇ ਦੇ ਪਿੰਡ ਵਾਸੀਆਂ ਨੂੰ ਮਿਲਣ ਲਈ ਕਿਹਾ ਸੀ, ਕਿਉਂਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਸਰਹੱਦੀ ਖੇਤਰ ਦਾ ਦੌਰਾ ਕਰਨ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਕਿਹਾ ਹੈ ਕਿ ਖੇਤ ਮਜ਼ਦੂਰ ਦਾ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇਗਾ ਅਤੇ ਉਹ ਉਸਦੇ ਇਲਾਜ ਲਈ ਆਪਣੀ ਤਨਖਾਹ ਵਿੱਚੋਂ ਖ਼ਰਚਾ ਅਦਾ ਕਰਨਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਤੂੜੀ ਦਾ ਪ੍ਰਬੰਧ ਵੀ ਕਰਕੇ ਦਿੱਤਾ ਜਾਵੇਗਾ। 

ਤਰੁਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਕੁਦਰਤੀ ਹੁੰਦੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਰੋਕਥਾਮ ਲਈ ਫੌਰੀ ਕਦਮ ਚੁੱਕੇ ਜਾਂਦੇ ਹਨ, ਜਿਵੇਂ ਕਿ ਕੈਦੂਪੁਰ ਦੀ ਘਟਨਾ ਬਾਰੇ ਉਨ੍ਹਾਂ ਨੂੰ ਪਿੰਡ ਦੇ ਕਿਸਾਨਾਂ, ਸਰਪੰਚ ਤੇ ਨੰਬਰਦਾਰ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਸੀ, ਜਿਸ ਕਾਰਨ ਹੋਰ ਵੱਡੇ ਨੁਕਸਾਨ ਹੋਣ ਦਾ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿਉਂਕਿ ਮੌਸਮ ਵਿੱਚ ਇੱਕਦੰਮ ਤਬਦੀਲੀ ਆਉਣ ਕਾਰਨ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਪ੍ਰੰਤੂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਕਿ ਕੋਈ ਜਾਨੀ ਨੁਕਸਾਨ ਨਾ ਹੋਵੇ। 

ਇਸ ਮੌਕੇ ਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਸਮੇਤ ਪਿੰਡ ਦੇ ਨੰਬਰਦਾਰ ਕੁਲਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਉਨ੍ਹਾਂ ਦੀ ਸਾਰ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਕੈਬਨਿਟ ਮੰਤਰੀ ਸੌਂਦ ਖੁਦ ਪੁੱਜੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਜ਼ਦੂਰ ਦਿਆਲ ਸਿੰਘ ਦੇ ਇਲਾਜ ਲਈ ਵੀ ਤੁਰੰਤ ਹਦਾਇਤਾਂ ਜਾਰੀ ਕੀਤੀਆਂ। 

ਇਸ ਦੌਰਾਨ ਅੱਜ ਸਿਹਤ ਮੰਤਰੀ ਦੇ ਪੀ ਏ ਜੈ ਸ਼ੰਕਰ, ਬਲਵਿੰਦਰ ਸੈਣੀ, ਸੁਰੇਸ਼ ਰਾਏ, ਜਗਦੀਪ ਸਿੰਘ ਸਰਪੰਚ ਧੰਗੇੜਾ, ਕੁਲਦੀਪ ਸਿੰਘ ਨੰਬਰਦਾਰ, ਹਰਜੀਤ ਸਿੰਘ ਕੈਦੂਪੁਰ, ਪੱਪੂ ਸਿੰਘ ਸਰਪੰਚ ਕੈਦੂਪੁਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

****

ਫੋਟੋ ਕੈਪਸ਼ਨ- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।

Powered by Froala Editor


Recommended News
Most Read
Just Now