• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ    ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ   
ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ
October 20, 2024
-

ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਅਕਤੂਬਰ: 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ 'ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

Powered by Froala Editor


Recommended News
Most Read
Just Now