ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ 'ਤੇ ਦਿੱਤੇ ਵਿਵਾਦਤ ਬਿਆਨਾਂ ਦੀ  ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰ " />
ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼    ਵੱਡੀ ਖ਼ਬਰ -ਲੁਧਿਆਣਾ ਵਿਧਾਨਸਭਾ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਪਾਰਟੀ ਉਮੀਦਵਾਰ    ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ    ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ   
ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ
October 26, 2024
-

ਵੜਿੰਗ ਨੂੰ ਕੀਤਾ ਸਵਾਲ- ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ?

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਮੇਸ਼ਾ ਤੋਂ ਸਰਵਉਚ 'ਤੇ ਸਤਿਕਾਰਯੋਗ ਰਹੇ ਹਨ ਅਤੇ ਸਦਾ ਰਹਿਣਗੇ - ਕੰਗ

ਚੰਡੀਗੜ੍ਹ, 26 ਅਕਤੂਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ 'ਤੇ ਦਿੱਤੇ ਵਿਵਾਦਤ ਬਿਆਨਾਂ ਦੀ  ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਅਤੇ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ? 

ਕੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਹ ਕਹਿ ਰਹੇ ਹਨ, "ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਦੀ ਲਿਖੀ ਹੋਈ ਸਕਰਿਪਟ 'ਤੇ ਕੰਮ ਕਰ ਰਹੇ ਹਨ। ਬਾਦਲ ਪਰਿਵਾਰ ਖੁਦ ਭਾਜਪਾ ਨੂੰ ਜਿਤਾਉਣ ਲਈ ਚੋਣ ਨਹੀਂ ਲੜ ਰਿਹਾ ਕਿਉਂਕਿ ਭਾਜਪਾ ਦਾ ਉਮੀਦਵਾਰ ਮਨਪ੍ਰੀਤ ਬਾਦਲ ਹਨ।

 ਕੰਗ ਨੇ ਕਿਹਾ ਕਿ ਭਾਵੇਂ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਪਰ ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪਾਰਟੀ ਦੇ ਇਰਾਦਿਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਨ੍ਹਾਂ ਲੋਕਾਂ ਨੇ ਹਮੇਸ਼ਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੀ ਸੋਚ ਸ਼ੁਰੂ ਤੋਂ ਹੀ ਮਾੜੀ ਰਹੀ ਹੈ।

 ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੋਪਾਂ ਚਲਾਉਣ ਅਤੇ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੇ ਕਾਂਗਰਸ ਦੇ ਲੋਕ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਬੀਜੇਪੀ, ਤਿੰਨਾਂ ਨੇ ਪੰਥ ਦੇ ਖਿਲਾਫ ਕੰਮ ਕੀਤਾ ਹੈ ਅਤੇ ਦਹਾਕਿਆਂ ਤੱਕ ਮਿਲ ਕੇ ਪੰਜਾਬ 'ਤੇ ਰਾਜ ਕੀਤਾ ਹੈ।

ਇਹ ਸਭ  ਆਪਸ 'ਚ ਮਿਲੇ ਹੋਏ ਹਨ। ਇਹ ਲੋਕ ਪੰਥ, ਪੰਜਾਬ ਅਤੇ ਸਿੱਖਾਂ ਦੀ ਗੱਲ ਸਿਰਫ਼ ਆਪਣੇ ਸਿਆਸੀ ਲਾਹੇ ਲਈ ਕਰਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ।  ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਤਕਾਰਯੋਗ ਰਹੇ ਹਨ ਅਤੇ ਹਮੇਸ਼ਾ ਰਹਿਣਗੇ। ਇਹ ਲੋਕ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਨ੍ਹਾਂ ਤੇ ਕੋਈ ਆਂਚ ਨਹੀਂ ਆਵੇਗੀ।

Powered by Froala Editor


Recommended News
Most Read
Just Now