ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ " />
ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ
November 1, 2024
-

• ਖੇਤੀਬਾੜੀ ਵਿਭਾਗ ਦੀ ਗੁਣਵੱਤਾ ਨਿਯੰਤਰਣ ਬਾਰੇ ਮੁਹਿੰਮ ਤਹਿਤ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਟੀਮਾਂ ਵੱਲੋਂ ਕੀਤੀ ਜਾਵੇਗੀ ਕਾਰਵਾਈ:  ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 1 ਨਵੰਬਰ

ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਹੈ। 

ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਦੱਸਿਆ ਕਿ ਇਹ ਉੱਡਣ ਦਸਤੇ ਪ੍ਰਚੂਨ ਅਤੇ ਥੋਕ ਡੀਲਰਾਂ ਦੇ ਨਾਲ-ਨਾਲ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਅਤੇ ਮੰਡੀਕਰਨ ਯੂਨਿਟਾਂ ਦਾ ਦੌਰਾ ਕਰਨਗੇ ਤਾਂ ਜੋ ਰੇਟਾਂ ਦੀ ਨਿਗਰਾਨੀ ਕੀਤੀ ਜਾ ਸਕੇ।

ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਗੁਣਵੱਤਾ ਨਿਯੰਤਰਣ ਸਬੰਧੀ ਚਲਾਈ ਗਈ ਮੁਹਿੰਮ ਦੇ ਅੰਕੜਿਆਂ ਨੂੰ ਸਾਂਝਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਕੀਟਨਾਸ਼ਕਾਂ ਦੇ 2,063 ਨਮੂਨੇ ਲਏ ਸਨ। ਇਨ੍ਹਾਂ ਦੀ ਜਾਂਚ ਬਾਅਦ ਆਏ ਨਤੀਜੇ ਦੇ ਆਧਾਰ ਉਤੇ ਗਲਤ ਬ੍ਰਾਂਡਿੰਗ ਕਰਨ ਵਾਲਿਆਂ 43 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ ਰਸਾਇਣਕ ਖਾਦਾਂ ਦੇ 1751 ਨਮੂਨੇ, ਬਾਇਓ ਖਾਦਾਂ ਦੇ 100 ਨਮੂਨੇ ਅਤੇ ਜੈਵਿਕ ਖਾਦਾਂ ਦੇ 40 ਨਮੂਨੇ ਲਏ ਗਏ ਹਨ। ਮਿਸਬ੍ਰੈਂਡਿਡ ਵਾਲਿਆਂ 48 ਫਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਉਹਨਾਂ ਵਿਰੁੱਧ ਤਿੰਨ ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਕ ਟੀਮ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਤੇ ਸਪਲਾਈ 'ਤੇ ਨੇੜਿਓਂ ਨਜ਼ਰ ਰੱਖਣ ਲਈ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਕਿਸਾਨਾਂ ਲਈ ਖੇਤੀ ਵਸਤਾਂ ਦੀ ਮੰਗ ਅਤੇ ਸਪਲਾਈ ਦੀ ਵੀ ਨਿਗਰਾਨੀ ਕਰਨਗੀਆਂ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Powered by Froala Editor


Recommended News
Most Read
Just Now