ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏ " />
ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ    ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ    ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ    ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ    ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ    'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ    ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ    MP ਅਮ੍ਰਿਤਪਾਲ ਆ ਰਿਹਾ ਪੰਜਾਬ    "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ   
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ
November 9, 2024
-

ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ

ਪੰਜਾਬ ‘ਚ ਤੇ ਦੋ ਕੌਮੀ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਤੇ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਪਰਾਲੇ ਜਾਰੀ ਰਹਿਣਗੇ-ਗੁਰਲਾਲ ਘਨੌਰ

ਰਾਜਪੁਰਾ/ਪਟਿਆਲਾ, 9 ਨਵੰਬਰ:

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ

ਦਾ ਪ੍ਰਧਾਨ ਚੁਣਿਆ ਗਿਆ ਹੈ।ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬ ਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ 

ਚੁਣਿਆ ਗਿਆ।

ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਜਿਸ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ। 

ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਹਨਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

Powered by Froala Editor


Recommended News
Most Read
Just Now