December 20, 2024

ਪਟਿਆਲਾ 20 ਨਵੰਬਰ:-
ਪੰਜਾਬ ਵਿੱਚ ਸ਼ਨੀਵਾਰ ਸਵੇਰ ਤੋਂ ਪੋਲਿੰਗ ਸ਼ੁਰੂ ਹੋਣੀ ਹੈ ਪਰ ਇਸ ਤੋਂ ਐਨ ਪਹਿਲਾਂ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਮੁਤਾਬਕ ਹੁਣ ਸੂਬੇ ਅੰਦਰ ਹੋ ਰਹੀਆਂ ਨਿਗਮ ਚੋਣਾਂ 'ਤੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ।
ਪਟਿਆਲਾ ਦੇ ਵਾਰਡ ਨੰਬਰ 1, 32, 33, 36, 41, 48, 50 ਦੀਆਂ ਚੋਣਾਂ ਤੇ ਸਟੇਅ ਕਰ ਦਿੱਤਾ ਗਿਆ ਹੈ।
ਇਸ ਫੈਸਲੇ ਮੁਤਾਬਕ ਪਟਿਆਲਾ ਨਗਰ ਨਿਗਮ ਦੇ ਉਕਤ ਵਾਰਡਾਂ ਦੀਆਂ ਚੋਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ।
ਕੋਰਟ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਨੂੰ ਹੋਣ ਵਾਲੀਆਂ ਪਟੀਆਲਾ ਨਿਗਮ ਚੋਣਾਂ ਲਈ 7 ਤੋਂ 8 ਵਾਰਡਾਂ ਲਈ ਫਿਲਹਾਲ ਵੋਟਿੰਗ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਧਰਮਕੋਟ ਦੇ ਵੀ 8 ਵਾਰਡਾਂ ਵਿੱਚ ਕੱਲ ਵੋਟਿੰਗ ਨਹੀਂ ਹੋਵੇਗੀ।
Powered by Froala Editor