ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਮਹਿਲਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ, ਕੋਈ ਵੀ ਯੋਗ ਮਹਿਲਾ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ*    ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ*    **ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ**    *3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*    *ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ*    *‘ਮੁੱਖ ਮੰਤਰੀ ਸਿਹਤ ਯੋਜਨਾ’ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾ ਕੇ ਹਰ ਘਰ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾ ਰਹੀ ਹੈ: ਡਾ. ਬਲਬੀਰ     ਪੰਜਾਬ *ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ*    ਪੰਜਾਬ *ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ*   
ਮੁੱਖ ਮੰਤਰੀ ਦੀ ਅਗਵਾਈ ’ਚ ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
March 21, 2025
-

ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ, 21 ਮਾਰਚ:-

ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। 

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਦਾ ਮਨੋਰਥ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਦੇ ਨਾਲ-ਨਾਲ ਭਾਈਚਾਰਕ ਭਾਈਵਾਲੀ ਨੂੰ ਵਧਾਉਣਾ ਹੈ ਤਾਂ ਕਿ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਆਪਕ ਪੱਧਰ ਉਤੇ ਅਕਾਦਮਿਕ ਵਿਕਾਸ ਕੀਤਾ ਜਾ ਸਕੇ। ਇਸ ਸੋਧ ਨਾਲ ਸਰਕਾਰੀ ਸਕੂਲਾਂ ਦੀਆਂ ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮੈਂਬਰਾਂ ਦੀ ਗਿਣਤੀ ਮੌਜੂਦਾ 12 ਤੋਂ ਵਧ ਕੇ 16 ਹੋ ਜਾਵੇਗੀ ਜਿਨ੍ਹਾਂ ਵਿੱਚ 12 ਮੈਂਬਰ ਵਿਦਿਆਰਥੀਆਂ ਦੇ ਮਾਪਿਆਂ ਤੋਂ ਹੋਣਗੇ ਜਦਕਿ ਬਾਕੀ ਚਾਰ ਮੈਂਬਰ ਸਿੱਖਿਆ, ਖੇਡ ਅਤੇ ਸਹਾਇਕ ਖੇਤਰਾਂ ਤੋਂ ਹੋਣਗੇ। ਇਸ ਨਾਲ ਵਿਸ਼ਾ ਅਧਾਰਿਤ ਗਤੀਵਿਧੀਆਂ ਵਿੱਚ ਮਾਪਿਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਦੀ ਭਾਈਵਾਲੀ ਵਧੇਗੀ ਅਤੇ ਖਾਸ ਮੁਹਾਰਤ ਹਾਸਲ ਹੋਵੇਗੀ। 

-ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕੱਦਮਾ ਅਧੀਨ ਕੈਦੀਆਂ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਵਿੱਚ ਤਬਦੀਲ ਕਰਨ ਲਈ ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਕਿਰਿਆ ਦੋਵਾਂ ਸੂਬਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ, ਜਿੱਥੇ ਮੁਕੱਦਮਾ ਅਧੀਨ ਕੈਦੀ ਇਸ ਸਮੇਂ ਬੰਦ ਹਨ ਅਤੇ ਟ੍ਰਾਇਲ ਕੋਰਟ ਦੀ ਪ੍ਰਵਾਨਗੀ ਤੋਂ ਬਾਅਦ ਜਿਸ ਸੂਬੇ ਵਿੱਚ ਉਨ੍ਹਾਂ ਨੂੰ ਤਬਦੀਲ ਕੀਤਾ ਜਾਣਾ ਹੈ। ਇਹ ਕਦਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਥਿਤੀ ਨੂੰ ਸੁਧਾਰਨ ਵਿੱਚ ਮਦਦਗਾਰ ਹੋਵੇਗਾ।

-ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਏ ਲਈ ਨਵੇਂ ਨਿਯਮ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਬਹੁਤ ਲਾਭ ਹੋਵੇਗਾ।

-ਨਿਯੁਕਤੀਆਂ ਦੇ ਨਿਯਮਾਂ ਤੇ ਸ਼ਰਤਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਚੇਅਰਮੈਨ ਤੇ ਮੈਂਬਰਾਂ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀ ਨਿਯੁਕਤੀ ਲਈ ਨਿਯਮਾਂ ਤੇ ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

----

Powered by Froala Editor


Recommended News
Most Read
Just Now