CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ
April 17, 2025
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਨੂੰ ਦਿੱਤਾ ਬਣਦਾ ਹੱਕ-ਸਿਹਤ ਮੰਤਰੀ

ਕਿਹਾ, ਮਾਨ ਸਰਕਾਰ ਨੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੇ ਰਾਹ 'ਚ ਅੜਕਿਆ ਰੋੜਾ ਦੂਰ ਕੀਤਾ

ਪਟਿਆਲਾ 17 ਅਪ੍ਰੈਲ:

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਹਮੇਸ਼ਾਂ ਵੋਟਾਂ ਲਈ ਹੀ ਵਰਤਿਆ ਹੈ। ਅੱਜ ਇੱਥੇ ਸੱਦੀ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਇਨਲਾਬੀ ਸੋਚ ਸਦਕਾ ਸੂਬੇ ਦੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਨੂੰ ਸਮਾਜਿਕ ਨਿਆਂ ਦੇ ਮਦੇਨਜ਼ਰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੀ ਰਾਹ 'ਚ ਅੜਕਿਆ ਰੋੜਾ ਦੂਰ ਕਰਦਿਆਂ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋ ਸਕਿਆ ਕਿਉਂਕਿ ਆਮ ਆਦਮੀ ਪਾਰਟੀ ਦੀ ਨੀਅਤ ਅਤੇ ਨੀਤੀ ਇਮਾਨਦਾਰੀ ਵਾਲੀ ਹੈ ਅਤੇ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਪਹਿਰਾ ਦਿੱਤਾ ਹੈ।

ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਵਿਸਥਾਰ ਦੱਸਦਿਆਂ ਆਖਿਆ ਕਿ 2017 'ਚ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ 'ਚ ਹੁੰਦਿਆਂ ਤਤਕਾਰੀ ਕਾਂਗਰਸ ਦੀ ਸਰਕਾਰ ਨੂੰ ਐਕਟ 'ਚ ਸੋਧ ਬਾਰੇ ਸੁਝਾਓ ਦਿੱਤਾ ਸੀ ਪਰੰਤੂ ਕਾਂਗਰਸ ਨੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਲਾਂਭੇ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਹੁਣ ਜਦੋਂ 2022 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੋਂਦ 'ਚ ਆਈ ਤਾਂ ਹਾਈ ਕੋਰਟ, ਐਡਵੋਕੇਟ ਦਫ਼ਤਰ 'ਚ ਵਕੀਲਾਂ ਤੇ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ 58 ਅਸਾਮੀਆਂ ਦਾ ਰਾਖਵਾਂਕਰਨ ਦਾ ਲਾਭ ਦਿੱਤਾ ਗਿਆ।ਪਰੰਤੂ ਇਸ ਦੇ ਬਾਵਜੂਦ 15 ਅਸਾਮੀਆਂ ਆਮਦਨ ਦੇ ਸਖ਼ਤ ਮਾਪਦੰਡਾਂ ਕਰਕੇ ਖਾਲੀ ਰਹਿ ਗਈਆਂ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਲਈ ਹੁਣ ਮਾਨ ਸਰਕਾਰ ਨੇ ਮਾਪਦੰਡਾਂ 'ਚ ਨਰਮੀ ਤੇ ਢਿੱਲ ਲਿਆ ਕੇ ਐਡਵੋਕੇਟ ਜਨਰਲ ਦੇ ਅਹੁਦੇ ਲਈ ਆਮਦਨ 20 ਲੱਖ ਰੁਪਏ ਸਾਲਾਨਾ, ਐਡੀਸ਼ਨਲ ਐਡਵੋਕੇਟ ਜਨਰਲ ਲਈ 15 ਲੱਖ ਰੁਪਏ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਲਈ 10 ਲੱਖ ਰੁਪਏ, ਡਿਪਟੀ ਐਡਵੋਕੇਟ ਜਨਰਲ ਲਈ 7 ਲੱਖ ਰੁਪਏ, ਸਹਾਇਕ ਐਡਵੋਕੇਟ ਜਨਰਲ ਲਈ 3.5 ਲੱਖ ਰੁਪਏ ਤੇ ਐਡਵੋਕੇਟ ਆਨ ਰਿਕਾਰਡ ਦੀ ਸਾਲਾਨਾ ਆਮਦਨ ਦੀ ਸ਼ਰਤ ਨੂੰ ਅੱਧੀ ਆਮਦਨ ਦੀ ਸ਼ਰਤ ਵਿੱਚ ਬਦਲ ਦਿੱਤਾ, ਤਾਂ ਕਿ ਬੈਕਲਾਗ ਦੀਆਂ ਅਸਾਮੀਆਂ ਵੀ ਹੁਣ ਭਰੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਧਾਈ ਦੇ ਪਾਤਰ ਹਨ ਅਤੇ ਉਹ ਸਮੂਹ ਦਲਿਤ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।

***

ਫੋਟੋ ਕੈਪਸ਼ਨ-ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Powered by Froala Editor


Recommended News
Most Read
Just Now