ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹ " />
*ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ*    ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈਸਿੱਖਿਆ ਦੇ ਬਿਹਤਰ ਮਾਹੌਲ ਤੋਂ ਉਤਸ਼ਾਹਿਤ ਹੋ ਕੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*   
ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਮੈਂਬਰ ਡਾਇਰੈਕਟਰ ਵੱਜੋਂ ਅਹੁਦਾ ਸੰਭਾਲਿਆ
May 28, 2025
-

ਕਿਹਾ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਪ੍ਰਤੀਬੱਧਤਾ ਨਾਲ ਸੇਵਾ ਕਰਾਂਗਾ: ਹੰਸ

  • ਚੰਡੀਗੜ੍ਹ, 28 ਮਈ:
  • ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਨਵੇਂ ਮੈਂਬਰ ਡਾਇਰੈਕਟਰ ਰਵਿੰਦਰ ਹੰਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
  • ਇਸ ਮੌਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੀਪ ਸਿੰਘ ਲੱਖਣਾ, ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਹੋਰ ਕਈ ਪੱਤਵੰਤੇ ਵਿਅਕਤੀ ਮੌਜੂਦ ਸਨ।
  • ਇਸ ਮੌਕੇ ਰਵਿੰਦਰ ਹੰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ, ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਲਈ ਪੂਰੀ ਨਿਸ਼ਠਾ, ਈਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਗੇ।
  • ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਹੀ ਇਸ ਲਈ ਕੀਤੀ ਗਈ ਸੀ ਕਿ ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾ ਸਕੇ।
  • ਜ਼ਿਕਰਯੋਗ ਹੈ ਕਿ ਇਸ ਨਿਗਮ ਰਾਹੀਂ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ, ਵਪਾਰਕ ਸਰਗਰਮੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ, ਸਬਸਿਡੀਆਂ ਅਤੇ ਰੁਜ਼ਗਾਰ ਯੋਜਨਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ 'ਚ ਬਰਾਬਰੀ ਦੇ ਮੌਕੇ ਦਿੱਤੇ ਜਾਣ।
  • ਰਵਿੰਦਰ ਹੰਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਹਕੀਕਤ ਬਣਾਉਣ ਲਈ ਆਪਣੇ ਪੂਰੇ ਯਤਨ ਅਤੇ ਜੋਸ਼ ਨਾਲ ਕੰਮ ਕਰਨ ਦਾ ਐਲਾਨ ਵੀ ਕੀਤਾ।
  • ---

Powered by Froala Editor


Recommended News
Most Read
Just Now