ਨਿਰੰਤਰ ਨਿਗਰਾਨੀ ਲਈ ਰੋਸਟਰ ਰਜਿਸਟਰ ਦੀ ਸਖ਼ਤ ਪਾਲਣਾ ਦੇ ਨਿਰਦੇਸ਼
  • ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*    *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਵਿਰੁੱਧ ਜ਼ੀਰੋ-ਟੋਲਰੈਂਸ ਅਤੇ ਇਮਾਨਦਾਰ ਕਰਦਾਤਿਆਂ ਨੂੰ ਪੂਰਨ ਸਹਿਯੋਗ ਦੇਣ ਦੀ ਪੰਜਾਬ ਸਰਕਾਰ ਦੀ ਨੀਤੀ ਨੂੰ ਦੁਹਰਾਇਆ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ 'ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    *ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ*    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ*    *80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*   
    ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ
    August 19, 2025
    -

    • ਜਲ ਸਰੋਤ ਮੰਤਰੀ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਹੜ੍ਹ ਕੰਟਰੋਲ ਸਮੀਖਿਆ ਮੀਟਿੰਗ
    • ਨਿਰੰਤਰ ਨਿਗਰਾਨੀ ਲਈ ਰੋਸਟਰ ਰਜਿਸਟਰ ਦੀ ਸਖ਼ਤ ਪਾਲਣਾ ਦੇ ਨਿਰਦੇਸ਼
    • ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਤਰਜੀਹੀ ਧਿਆਨ ਦੇਣ ਲਈ ਕਿਹਾ

    ਚੰਡੀਗੜ੍ਹ, 19 ਅਗਸਤ:

    ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ।

    ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵਧਾਈ ਜਾਵੇ।

    ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਸਣੇ ਡਿਊਟੀ ਰੋਸਟਰ ਰਜਿਸਟਰਾਂ ਦੀ ਢੁਕਵੀਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਨਿਗਰਾਨੀ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।

    ਇਸ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਕੈਬਨਿਟ ਮੰਤਰੀ ਨੂੰ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

    ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਲੋੜੀਂਦੀਆਂ ਥਾਵਾਂ 'ਤੇ ਤੈਨਾਤ ਫੀਲਡ ਸਟਾਫ ਸਮੇਤ ਮਜ਼ਬੂਤ ਨਿਗਰਾਨੀ ਟੀਮਾਂ ਦੀ ਤੈਨਾਤੀ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੂਰੇ ਪ੍ਰਭਾਵਿਤ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੈਕਟਰ-ਵਾਰ ਵੰਡਣ ਨਾਲ ਸਮੇਂ ਸਿਰ ਬਚਾਅ ਕਾਰਜ ਯਕੀਨੀ ਬਣਾਏ ਜਾ ਸਕਣਗੇ।

    ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਆਬਾਦੀ ਲਈ ਸ਼ੈਲਟਰ, ਭੋਜਨ ਅਤੇ ਡਾਕਟਰੀ ਸਹਾਇਤਾ ਸਮੇਤ ਜ਼ਰੂਰੀ ਸਹੂਲਤਾਂ ਨਾਲ ਲੈਸ ਢੁਕਵੇਂ ਰਾਹਤ ਕੈਂਪ ਯਕੀਨੀ ਬਣਾਏ ਜਾਣ। ਉਨ੍ਹਾਂ ਹੜ੍ਹਾਂ ਕਾਰਨ ਪੈਦਾ ਹੋ ਰਹੀ ਸਥਿਤੀ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਰੋਕਥਾਮ ਉਪਾਅ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

    ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਬਣਾਈ ਰੱਖਣ ਦੇ ਲਗਾਤਾਰ ਯਤਨਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦਰਮਿਆਨ ਨਿਰੰਤਰ ਸੰਚਾਰ ਸਾਧਨ ਬਰਕਰਾਰ ਰੱਖੇ ਜਾਣ।

    Powered by Froala Editor


    Recommended News
    Most Read
    Just Now