ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ     ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ    ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ    ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ
September 30, 2026
-

Narula / New Delhi


ਚੰਡੀਗੜ੍ਹ, 1 ਅਕਤੂਬਰ (ਨਰੂਲਾ) :-ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਇਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਸੰਕੇਤ  ਨਜ਼ਰ ਆ ਰਹੇ ਹਨ। ਪਤਾ ਲੱਗਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਭੇਜ ਦਿੱਤਾ ਹੈ।

        ਪਾਰਟੀ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਕਈ ਚਰਚਾਵਾਂ ਚੱਲ ਰਹੀਆਂ ਹਨ । ਰਿਪੋਰਟਾਂ ਮੁਤਾਬਕ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਇਸ ਅਹੁਦੇ ਲਈ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਵੀ ਚਰਚਾ ਵਿੱਚ ਹਨ।

ਕਾਂਗਰਸ ਵੱਲੋਂ ਅਗਲੇ  ਕੁਝ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕੁਝ ਰਿਪੋਰਟਾਂ ਵਿੱਚ 2 ਅਕਤੂਬਰ ਨੂੰ ਐਲਾਨ ਹੋਣ ਦੀ ਸੰਭਾਵਨਾ ਵੀ ਦੱਸੀ ਗਈ ਹੈ। 

ਰਾਜਾ ਵੜਿੰਗ 2022 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ ਅਤੇ ਕਰੀਬ ਸਾਢੇ ਚਾਰ ਸਾਲ ਇਸ ਅਹੁਦੇ ‘ਤੇ ਰਹੇ। ਇਹ ਬਦਲਾਅ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਣ ਜਾ ਰਿਹਾ ਹੈ। ਵੜਿੰਗ ਦੀ ਪ੍ਰਧਾਨਗੀ ਨੂੰ ਲੈ ਪੰਜਾਬ ਕਾਂਗਰਸ ਦੀ ਉਚੇਰੀ ਲੀਡਰਸ਼ਿਪ ਵਿੱਚ ਕਾਫ਼ੀ ਨਰਾਜ਼ਗੀ ਪ੍ਰਗਟਾਈ ਜਾ ਰਹੀ ਸੀ ਜਿਸ ਦੇ ਚੱਲਦਿਆਂ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਕੀਤੀ ਗਈ ਹੈ 

Powered by Froala Editor


Recommended News
Most Read
Just Now