*ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ    
ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ
October 3, 2026
-

Narula / Chandigarh

ਚੰਡੀਗੜ੍ਹ, 3 ਅਕਤੂਬਰ ( ਨਰੂਲਾ):-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵਨਿਯੁਕਤ ਪ੍ਰਧਾਨ ਸ੍ਰ.ਪਰਗਟ ਸਿੰਘ ਨੇ ਕਿਹਾ ਹੈ ਕਿ ਹਾਈਕਮਾਂਡ ਵੱਲੋਂ ਮੈਨੂੰ ਪੰਜਾਬ ਕਾਂਗਰਸ ਦੀ ਅਹਿਮ ਜਿੰਮੇਵਾਰੀ  ਸੌਂਪੇ ਜਾਣ ’ਤੇ ਮੈਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸ੍ਰੀ ਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਉਨ੍ਹਾਂ ਉਪਰ ਕੀਤੇ ਗਏ ਭਰੋਸੇ ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨ ਦਾ ਵਿਸ਼ਵਾਸ ਦਿਵਾਇਆ ਹੈ 

         ਆਲ ਇੰਡੀਆ ਕਾਂਗਰਸ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਅਕਤੂਬਰ ਨੂੰ ਸ੍ਰ.ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ।

       ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਤੱਕ ਲੋਕਾਂ ਨਾਲ ਸਬੰਧਤ ਹਰ ਮਸਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ  ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ 

      ਪ੍ਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਮੇਰੇ ਤੋਂ ਵੱਧ ਕਾਬਲ ਅਤੇ ਸੀਨੀਅਰ ਆਗੂ ਵੀ ਮੌਜੂਦ ਹਨ ਅਤੇ ਅਸੀਂ ਸਾਰੇ ਇਕਜੁੱਟ ਹਾਂ ।

Powered by Froala Editor


Recommended News
Most Read
Just Now