4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ    CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ    ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ    ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ    ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ   
ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ
October 20, 2026
-

Lavi / Ludhiana

ਲੁਧਿਆਣਾ/ਚੰਡੀਗੜ੍ਹ, 20 ਅਕਤੂਬਰ :-ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਲੁਧਿਆਣਾ ਵਿਖੇ ਆਪਣੇ ਪਿਛਲੇ ਪੰਜਾਬ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ’ ਰੈਲੀ ਨੂੰ ਸੰਬੋਧਨ ਕਰਨ ਆਏ ਸਨ। ਉਸ ਦੌਰੇ ਦੌਰਾਨ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਦੀ ਬਜਾਏ ਉਨ੍ਹਾਂ ’ਤੇ ਹੀ ਦੋਸ਼ ਲਗਾਏ ਗਏ।  

       ਉਨ੍ਹਾਂ ਕਿਹਾ ਕਿ ਇਸ ਵਾਰ ਉਹ ਕਿਸੇ ਸਿਆਸੀ ਏਜੰਡੇ ਤਹਿਤ  ਪੰਜਾਬ ਨਹੀਂ ਆਏ ਸਗੋਂ ਨਸ਼ੇ ਤੋਂ ਪੀੜਤ ਦੁੱਖੀ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਪੰਜਾਬ ਆਏ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਅਪਸ਼ਬਦ ਕਹੇ ਗਏ। ਸ਼ਾਹ ਨੇ ਕਿਹਾ, “ਮੈਨੂੰ  ਬੁਰਾ ਭਲਾ ਕੱਹਿਣ ਨਾਲ ਕੁਝ ਨਹੀਂ ਹੋਵੇਗਾ। ਜੇਕਰ ਇਸ ਨਾਲ ਤੁਹਾਨੂੰ ਸੰਤੁਸ਼ਟੀ ਮਿਲਦੀ ਹੈ ਤਾਂ ਕਹਿ ਲਵੋ, ਪਰ ਨਸ਼ਿਆਂ ਦੇ ਕਾਰੋਬਾਰ ਨੂੰ ਤਾਂ ਖ਼ਤਮ ਕਰੋ। ਚਿੱਟੇ ਦੇ ਕਾਰੋਬਾਰ ਨੂੰ ਤਾਂ ਬੰਦ ਕਰੋ।”

ਉਨ੍ਹਾਂ AAP ਸਰਕਾਰ  ਦੇ ਮੁਖੀਆਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਪ੍ਰੰਤੂ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨਸ਼ਿਆਂ ਦਾ ਕਾਰੋਬਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਆਪ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ।

Powered by Froala Editor


Recommended News
Most Read
Just Now