ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ
November 5, 2026
Narula / Chandigarh
ਚੰਡੀਗੜ੍ਹ 5 ਨਵੰਬਰ (ਨਰੂਲਾ):- ਮੁਲਾਜ਼ਮ ਆਗੂ ਅਤੇ ਸਾਂਝੇ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਅੱਜ ਪੰਜਾਬ ਸਰਕਾਰ ਨੂੰ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ , ਇਸ ਸਬੰਧੀ ਉਨ੍ਹਾਂ ਵੱਲੋਂ ਇਕ ਪੱਤਰ ਸਕੱਤਰ ਨੂੰ ਭੇਜਿਆ ਗਿਆ ਹੈ। ਸਵੈ ਇੱਛਤ ਸੇਵਾ ਮੁਕਤੀ ਦਾ ਪੱਤਰ ਦੇਣ ਤੋਂ ਪਹਿਲਾਂ ਸੁਖਚੈਨ ਸਿੰਘ ਖਹਿਰਾ ਨੇ ਪ੍ਰੈਸ ਕਲੱਬ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਆਗੂਆਂ ਨਾਲ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ ਕੀਤਾ ।
ਮੁਲਾਜ਼ਮ ਆਗੂ ਅਤੇ ਯੂਨੀਅਨ ਲੀਡਰ ਸੁਖਚੈਨ ਸਿੰਘ ਖਹਿਰਾ ਜੋ ਸੁਪਰਡੈਂਟ ਦੇ ਅਹੁਦੇ ਤੇ ਤਾਇਨਾਤ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਹੜਤਾਲ ਕਰਨ ਅਤੇ ਸਰਕਾਰ ਵਿਰੁੱਧ ਛੇੜੇ ਅੰਦੋਲਨ ਤੋਂ ਬਾਅਦ ਮਿਨੀ ਸਕੱਤਰ ਤੋਂ ਵਿੱਤ ਭਵਨ ਤਬਦੀਲ ਕਰ ਦਿੱਤਾ ਗਿਆ ਸੀ।
ਇਹ ਆਮ ਚਰਚਾ ਸੀ ਕਿ ਸੁਖਚੈਨ ਸਿੰਘ ਖਹਿਰਾ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ ।
Powered by Froala Editor
Recommended News
Most Read
Worldwide News Express/Punjab
Just Now