ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ    ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ
November 20, 2026
-

Maan / Amritsar

ਖੰਡੂਰ ਸਾਹਿਬ/ਡਿਬਰੂਗੜ੍ਹ, 20 ਨਵੰਬਰ  (ਮਾਨ ):-

ਮੈਂਬਰ  ਪਾਰਲੀਮੈਂਟ ਤੋਂ ਸ੍ਰ.ਅੰਮ੍ਰਿਤਪਾਲ ਸਿੰਘ ਨੂੰ ਅੱਜ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਾਹਰ ਲਿਆਂਦਾ ਗਿਆ । ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਨੂੰ ਜੇਲ੍ਹ ਤੋਂ ਸਿੱਧਾ ਡਿਬਰੂਗੜ੍ਹ ਹਵਾਈ ਅੱਡੇ ਲੈ ਕੇ ਪਹੁੰਚੀ ਜਿੱਥੋਂ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦਾ ਜਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਇਹ ਆਰਜ਼ੀ ਰਾਹਤ ਉਨ੍ਹਾਂ ਦੀ ਦਾਦੀ ਜੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਦਿੱਤੀ ਗਈ ਹੈ।

    ਵਾਰਿਸ ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ,ਉਨ੍ਹਾਂ ਦੀ ਦਾਦੀ ਜੀ ਦਾ ਅਕਾਲ ਚਲਾਣਾ ਹੋ ਗਿਆ ਹੈ ਜਿਨ੍ਹਾਂ ਦਾ ਅੰਤਿਮ ਸਸਕਾਰ ਭਲਕੇ 21 ਨਵੰਬਰ 2026, ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕੀਤਾ ਜਾਣਾ ਹੈ। 

    ਪਰਿਵਾਰ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਕੁਝ ਘੰਟਿਆਂ ਦੀ ਪੈਰੋਲ ਮਨਜ਼ੂਰ ਕੀਤੀ ਹੈ।  ਅੰਮ੍ਰਿਤਪਾਲ ਸਿੰਘ ਨੂੰ ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਅਦਾਲਤ ਵੱਲੋਂ ਪੈਰੋਲ ਦਿੱਤੀ ਗਈ ਸੀ। ਪ੍ਰੰਤੂ ਉਸ ਸਮੇਂ ਕਾਗਜ਼ੀ ਕਾਰਵਾਈ ਅਤੇ ਆਵਾਜਾਈ ਦੇ ਪ੍ਰਬੰਧਾਂ ਵਿੱਚ ਸਮੇਂ ਦੀ ਘਾਟ ਕਾਰਨ ਪੈਰੋਲ ਦੀ ਮਿਆਦ ਖ਼ਤਮ ਹੋ ਗਈ ਸੀ ਅਤੇ ਉਹ ਪੰਜਾਬ ਨਹੀਂ ਪਹੁੰਚ ਸਕੇ ਸਨ। ਇਸ ਸਥਿਤੀ ਦੇ ਮੱਦੇਨਜ਼ਰ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਮੁੜ ਤੋਂ ਅਰਜ਼ੀ ਦਾਇਰ ਕੀਤੀ ਗਈ।

Powered by Froala Editor


Recommended News
Most Read
Just Now