November 24, 2026
Sonu / New Delhi
ਨਵੀਂ ਦਿਲੀ 24 ਨਵੰਬਰ ( ਸੋਨੂੰ ):-- ਗੁਰੂ ਨਾਨਕ ਦੇਵ ਜੀ। 557ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਵੱਲੋਂ ਮਿਲ ਕੇ ਚੋਣ ਲੜਨ ਦਾ ਐਲਾਨ ਕੀਤਾ ਹੈ ।
ਗਠਜੋੜ ਦੇ ਐਲਾਨ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਵੱਡਾ ਸਿਆਸੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਮੋਗਾ ਵਿੱਚ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਇਹ ਪਹਿਲੀ ਵੱਡੀ ਸਾਂਝੀ ਸਿਆਸੀ ਸਰਗਰਮੀ ਹੋਵੇਗੀ।
ਸੁਖਬੀਰ ਬਾਦਲ ਨੇ ਗਠਜੋੜ ਦੀ ਵਾਪਸੀ ਨੂੰ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ 1996 ਵਿੱਚ ਸ਼ੁਰੂ ਕੀਤੇ ਗਏ ਰਿਸ਼ਤੇ ਦੀ ਮੁੜ ਬਹਾਲੀ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਪਾਰਟੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਇਸ ਦਾ ਵੱਡਾ ਯੋਗਦਾਨ ਰਿਹਾ ਹੈ। ਪਾਰਟੀ ਹਮੇਸ਼ਾ ਗਰੀਬਾਂ, ਮਜ਼ਲੂਮਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਆਵਾਜ਼ ਉਠਾਉਂਦੀ ਰਹੀ ਹੈ। ਐਮਰਜੈਂਸੀ ਦੇ ਵਿਰੋਧ ਦਾ ਪਹਿਲਾ ਮੋਰਚਾ ਵੀ ਅਕਾਲੀ ਦਲ ਨੇ ਹੀ ਲਾਇਆ ਸੀ।
ਉਨ੍ਹਾਂ ਕਿਹਾ ਕਿ ਇਹ ਰਿਸ਼ਤਾ ਸਿਆਸੀ ਗਠਜੋੜ ਤੋਂ ਵਧ ਕੇ ਪਰਿਵਾਰ ਵਰਗਾ ਸੀ। ਉਨ੍ਹਾਂ ਨੂੰ ਖੁਸ਼ੀ ਹੈ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ, ਭਾਈਚਾਰਾ ਕਾਇਮ ਰੱਖਿਆ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇ, ਉਸੇ ਤਰ੍ਹਾਂ ਉਹ ਵੀ ਪੰਜਾਬ ਦੀ ਸੇਵਾ ਕਰਨਗੇ।
ਦੋਵਾਂ ਪਾਰਟੀਆਂ ਵਿੱਚ ਆਪਸੀ ਸਮਝੌਤਾ ਕਰਨ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤਸਾਹ ਅਤੇ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਤੇ ਮੁੱਖ ਮੰਤਰੀ ਵੀ ਅਕਾਲੀ ਦਲ ਦਾ ਹੋਵੇਗਾ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦਾ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ ।
Powered by Froala Editor
8