ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
*ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ*    ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਮਹਿਲਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ, ਕੋਈ ਵੀ ਯੋਗ ਮਹਿਲਾ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ*    ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ*    **ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ**    *3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ*    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ    *ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now