ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ    ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ    ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ    ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ    "ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ" — ਡਾ. ਬਲਜੀਤ ਕੌਰ    ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ    9 IPS ਤੇ 1 PPS ਅਫ਼ਸਰ ਦਾ ਤਬਾਦਲਾ , ਪਟਿਆਲਾ ਦਾ SSP ਵੀ ਬਦਲਿਆ    ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ    ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ    ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ   
ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
March 30, 2025
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 30 ਮਾਰਚ: 

ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੋਗਰਾਮ ਬੱਚਿਆਂ ਦੀ ਬੁਨਿਆਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ, ‘ਆਰੰਭ’ ਪ੍ਰੋਗਰਾਮ ਅੱਠ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ: ਲੁਧਿਆਣਾ, ਐਸ ਏ ਐਸ ਨਗਰ, ਪਟਿਆਲਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਰੋਪੜ ਅਤੇ ਅੰਮ੍ਰਿਤਸਰ। ਇਹ ਪ੍ਰੋਗਰਾਮ ਜਲਦ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਰਾਜ ਭਰ ਵਿੱਚ ਵਿਸਥਾਰ ਲਈ ਇੱਕ ਮਾਡਲ ਵਜੋਂ ਕੰਮ ਕਰੇਗਾ।

ਮੰਤਰੀ ਨੇ ਹੋਰ ਵਿਆਖਿਆ ਕਰਦਿਆਂ ਕਿਹਾ ਕਿ ‘ਆਰੰਭ’ ਪ੍ਰੋਗਰਾਮ ਮਾਪਿਆਂ ਅਤੇ ਬੱਚਿਆਂ ਲਈ ਦਿਲਚਸਪ ਅਤੇ ਇੰਟਰਐਕਟਿਵ ਸਿੱਖਣ ਗਤੀਵਿਧੀਆਂ ਰਾਹੀਂ ਇੱਕ ਅਜਿਹਾ ਸਹਾਇਕ ਵਾਤਾਵਰਣ ਬਣਾਏਗਾ, ਜੋ ਬੱਚਿਆਂ ਦੇ ਬੌਧਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਸਰਕਾਰ ਦੀ ਬੁਨਿਆਦੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਅਕਾਦਮਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ‘ਆਰੰਭ’ ਪ੍ਰੋਗਰਾਮ ਦੇ ਲਾਗੂ ਕਰਨ ਸੰਬੰਧੀ ਹੋਰ ਵੇਰਵੇ ਆਉਣ ਵਾਲੇ ਮਹੀਨਿਆਂ ਵਿੱਚ ਜਨਤਕ ਕੀਤੇ ਜਾਣਗੇ। ਉਨ੍ਹਾਂ ਪੰਜਾਬ ਦੇ ਮਾਪਿਆਂ ਅਤੇ ਸਿੱਖਿਅਕਾਂ ਨੂੰ ਸ਼ੁਰੂਆਤੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਆਨੰਦਦਾਇਕ ਬਣਾਉਣ ਲਈ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਮੰਤਰੀ ਨੇ ਅੰਤ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਅਜਿਹੀਆਂ ਯੋਜਨਾਵਾਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣਗੀਆਂ।

___

Powered by Froala Editor


Recommended News
Most Read
Just Now