ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ
April 11, 2025
-

ਚੰਡੀਗੜ੍ਹ, 11 ਅਪ੍ਰੈਲ 

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਸੰਬੰਧੀ ਪੰਜਾਬ ਦੀ ਬਾਸਕਟਬਾਲ (ਕੁੜੀਆਂ) ਟੀਮ ਦੀ ਚੋਣ ਲਈ ਟ੍ਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ, ਹਾਕੀ (ਮੁੰਡੇ ਤੇ ਕੁੜੀਆਂ) ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਖੋ ਖੋ (ਮੁੰਡੇ ਤੇ ਕੁੜੀਆਂ) ਲਈ ਪੋਲੋ ਗਰਾਊਂਡ ਪਟਿਆਲਾ, ਵਾਲੀਬਾਲ (ਮੁੰਡੇ) ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ, ਸੈਕਟਰ 63 ਮੁਹਾਲੀ ਅਤੇ ਕਬੱਡੀ (ਕੁੜੀਆਂ) ਟੀਮ ਦੀ ਚੋਣ ਲਈ ਟ੍ਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਲਏ ਜਾਣਗੇ। ਟ੍ਰਾਇਲ 13 ਅਪ੍ਰੈਲ ਨੂੰ ਸਵੇਰੇ 11 ਵਜੇ ਲਏ ਜਾਣਗੇ। 

———

Powered by Froala Editor


Recommended News
Most Read
Just Now