ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ
April 12, 2025
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ/ਤਰਨਤਾਰਨ, 12 ਅਪ੍ਰੈਲ: 

ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਐਸ ਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।

ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Powered by Froala Editor


Recommended News
Most Read
Just Now