ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
April 13, 2025
-

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 13 ਅਪਰੈਲ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ।

ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ। ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।

Powered by Froala Editor


Recommended News
Most Read
Just Now