" />
ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ    ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ    ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਮੁੱਖ ਮੰਤਰੀ    ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ    ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ    ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ    ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ    60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ    ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ   
ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹਿੰਸਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
April 13, 2025
-

  • ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਹੰਗਾਮਾ ਕਰਨ ਵਾਲੇ ਸਾਰੇ ਦੋਸ਼ੀਆਂ ਵਿਰੁੱਧ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਹਿੰਸਾ ਅਤੇ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ
  • ਦੋਸ਼ੀਆਂ ਨੂੰ ਹਸਪਤਾਲ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ: ਡਿਪਟੀ ਕਮਿਸ਼ਨਰ
  • ਸਾਰੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ `ਤੇ ਮੁਕੱਦਮਾ ਦਰਜ ਕੀਤਾ ਗਿਆ ਹੈ, ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਐਸਐਸਪੀ


ਚੰਡੀਗੜ੍ਹ/ਗੁਰਦਾਸਪੁਰ, 13 ਅਪ੍ਰੈਲ:

ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈਏਐਸ, ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਇੱਕ ਸ਼ਾਂਤਮਈ ਸਥਾਨ ਹੈ ਅਤੇ ਹਸਪਤਾਲ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ, ਝੜਪਾਂ, ਝਗੜੇ ਜਾਂ ਭੰਨਤੋੜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੌਰਾਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਝੜਪ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਸਪਤਾਲ ਨੂੰ ਹੋਏ ਸਾਰੇ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਸਟਾਫ਼ ਤੋਂ ਘਟਨਾ ਬਾਰੇ ਸਾਰੀ ਜਾਣਕਾਰੀ ਲਈ ਅਤੇ ਹਸਪਤਾਲ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਐਸਐਸਪੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਵਿਚਕਾਰ ਹੋਇਆ ਸੀ ਅਤੇ ਝੜਪ ਦੌਰਾਨ ਕਿਸੇ ਵੀ ਡਾਕਟਰ ਜਾਂ ਸਟਾਫ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਹਸਪਤਾਲ ਦਾ ਜੋ ਨੁਕਸਾਨ ਹੋਇਆ ਹੈ ਉਸ ਸਬੰਧੀ ਧਰਾਵਾਂ ਵੀ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਹਸਪਤਾਲਾਂ ਵਿੱਚ ਹੰਗਾਮਾ ਨਹੀਂ ਕਰਨ ਦਿੱਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਇਹ ਘਟਨਾ ਕੱਲ੍ਹ ਰਾਤ ਵਾਪਰੀ ਜਦੋਂ ਝਗੜੇ ਵਿੱਚ ਸ਼ਾਮਲ ਇੱਕ ਧਿਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਪਹੁੰਚੀ ਸੀ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਲੋਕ ਹਸਪਤਾਲ ਵਿੱਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਹਸਪਤਾਲ ਦਾ ਵੀ ਨੁਕਸਾਨ ਹੋਇਆ ਹੈ।

Powered by Froala Editor


Recommended News
Most Read
Just Now