ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ    ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸਾਗ੍ਰਸਤ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ, ਗੰਭੀਰ ਜ਼ਖ਼ਮੀ    ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ    ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ - ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ    ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ    ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ    ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: 'ਮਹਾਨ ਕੋਸ਼' ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ     ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ     ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ    ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ 'ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ   
ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: 'ਮਹਾਨ ਕੋਸ਼' ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ
May 6, 2025
-

ਸੁਧਾਰਾਂ ਤੋਂ ਬਾਅਦ 'ਮਹਾਨ ਕੋਸ਼' ਨੂੰ ਜਲਦੀ ਹੀ ਦੁਬਾਰਾ ਛਾਪਣ 'ਤੇ ਚਰਚਾ

ਚੰਡੀਗੜ੍ਹ 6 ਮਈ 2025

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ।

ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ

ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤਾਨੀ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਪਰਮਿੰਦਰਜੀਤ ਕੌਰ ਪੰਜਾਬੀ ਯੂਨੀਵਰਸਿਟੀ, ਕੁਲਜੀਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਸ਼ਪਾਲ ਸਿੰਘ, ਡਾ ਖੁਸ਼ਹਾਲ ਸਿੰਘ, ਰਾਜਿੰਦਰ ਸਿੰਘ ਖਾਲਸਾ, ਅਮਰਿੰਦਰ ਸਿੰਘ, ਪਿਆਰੇ ਲਾਲ ਗਰਗ ਅਸ਼ੋਕ ਚਾਵਲਾ ਸ਼ਾਮਿਲ ਹੋਏ।

Powered by Froala Editor


Recommended News
Most Read
Just Now