ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
February 2, 2026
ਚੰਡੀਗੜ੍ਹ, 2 ਫਰਵਰੀ :
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।
Powered by Froala Editor
Recommended News
Most Read
Worldwide News Express/Punjab
Just Now