CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਲਈ ਜਲੰਧਰ ਵਿੱਚ ਸਾਂਝ ਰਾਹਤ ਕੇਂਦਰ ਦਾ ਉਦਘਾਟਨ
February 5, 2026
-

ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਵੱਲੋਂ ਕੇਂਦਰ ਦਾ ਉਦਘਾਟਨ, ਕਮਿਊਨਿਟੀ ਪੁਲਿਸਿੰਗ ਅਤੇ ਔਰਤਾਂ ਦੀ ਸੁਰੱਖਿਆ ਲਈ ਦੱਸਿਆ ਅਹਿਮ ਕਦਮ

ਸਿਵਲ ਹਸਪਤਾਲ ਵਿੱਚ ਇਹ ਕੇਂਦਰ ਤੁਰੰਤ ਸਲਾਹ, ਕਾਨੂੰਨੀ ਸੇਧ ਅਤੇ ਪੁਨਰਵਾਸ ਸਹਾਇਤਾ ਮੁਹੱਈਆ ਕਰਵਾਉਣਗੇ

ਚੰਡੀਗੜ੍ਹ/ਜਲੰਧਰ, 5 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਅਨੁਸਾਰ ਪੀੜਤ-ਕੇਂਦ੍ਰਿਤ ਪੁਲਿਸਿੰਗ ਅਤੇ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਘਰੇਲੂ ਹਿੰਸਾ ਦੇ ਪੀੜਤਾਂ ਲਈ ਇੱਕ ਸਮਰਪਿਤ ਸਹਾਇਤਾ ਕੇਂਦਰ, 'ਸਾਂਝ ਰਾਹਤ ਕੇਂਦਰ' ਸਥਾਪਤ ਕੀਤਾ ਹੈ।

ਅੱਜ ਇੱਥੇ ਕੇਂਦਰ ਦਾ ਉਦਘਾਟਨ ਕਰਦਿਆਂ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਕੇਂਦਰ ਸਰਗਰਮ ਭਾਈਚਾਰਕ ਭਾਈਵਾਲੀ ਰਾਹੀਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਮੇਂ ਸਿਰ ਮਾਨਸਿਕ-ਸਮਾਜਿਕ ਅਤੇ ਕਾਨੂੰਨੀ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਵਿਸ਼ੇਸ਼ ਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਵੀ ਮੌਜੂਦ ਸਨ।

ਇਹ ਕੇਂਦਰ ਕਮਿਸ਼ਨਰੇਟ ਪੁਲਿਸ, ਜਲੰਧਰ ਦੀ ਅਗਵਾਈ ਹੇਠ ਇੱਕ ਸਹਿਯੋਗੀ ਯਤਨ ਹੈ, ਜਿਸ ਨੂੰ ਪੀੜਤਾਂ ਲਈ ਆਸਾਨ ਪਹੁੰਚ ਅਤੇ ਗੁਪਤਤਾ ਨੂੰ ਯਕੀਨੀ ਬਣਾਉਣ ਲਈ ਹਸਪਤਾਲ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸਦਾ ਉਦੇਸ਼ ਜਲਦ ਤੋਂ ਜਲਦ ਮੁਸ਼ਕਲਾਂ ਦਾ ਪਤਾ ਲਗਾ ਕੇ ਤੁਰੰਤ ਸਲਾਹ, ਕਾਨੂੰਨੀ ਸੇਧ ਅਤੇ ਪੁਨਰਵਾਸ ਸਬੰਧਾਂ ਸਮੇਤ ਏਕੀਕ੍ਰਿਤ ਸਹਾਇਤਾ ਪ੍ਰਦਾਨ ਕਰਨਾ ਹੈ।

ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਘਰੇਲੂ ਹਿੰਸਾ ਨੂੰ ਹੱਲ ਕਰਨ ਲਈ ਤੁਰੰਤ ਪੁਲਿਸ ਪ੍ਰਤੀਕਿਰਿਆ ਅਤੇ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਵਿਸ਼ੇਸ਼ ਲੋੜ 'ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸਾਂਝ ਰਾਹਤ ਕੇਂਦਰ ਪੀੜਤਾਂ ਨੂੰ ਜ਼ਰੂਰੀ ਸਹਾਇਤਾ ਜਿਵੇਂ ਕਾਨੂੰਨੀ ਸਹਾਇਤਾ, ਪੇਸ਼ੇਵਰ ਸਲਾਹ, ਆਸਰਾ ਘਰ ਜਾਂ ਸਰਕਾਰੀ ਭਲਾਈ ਸਕੀਮਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਔਰਤਾਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਵਾਤਾਵਰਣ ਸਿਰਜਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਪੀੜਤਾਂ ਦੀ ਸਹਾਇਤਾ ਲਈ ਇਨ੍ਹਾਂ ਕੇਂਦਰਾਂ ਵਿੱਚ ਮਨੋਵਿਗਿਆਨ ਅਤੇ ਸਮਾਜਿਕ ਕਾਰਜਾਂ ਵਿੱਚ ਮਾਹਰ ਸਿਖਲਾਈ ਪ੍ਰਾਪਤ ਸਲਾਹਕਾਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰੇਗਾ ਤਾਂ ਜੋ ਤੇਜ਼ ਅਤੇ ਪ੍ਰਭਾਵੀ ਨਿਵਾਰਣ ਨੂੰ ਯਕੀਨੀ ਬਣਾਇਆ ਜਾ ਸਕੇ।

ਸੀਪੀ ਧਨਪ੍ਰੀਤ ਕੌਰ ਨੇ ਔਰਤਾਂ ਦੀ ਸੁਰੱਖਿਆ ਅਤੇ ਭਾਈਚਾਰਕ-ਪੱਖੀ ਪੁਲਿਸਿੰਗ 'ਤੇ ਪੁਲਿਸ ਵਿਭਾਗ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਸਾਡੀ ਸਰਗਰਮ ਅਤੇ ਪੀੜਤ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। 

ਇਸ ਉਦਘਾਟਨ ਸਮਾਰੋਹ ਵਿੱਚ ਏਡੀਸੀਪੀ-II ਆਕਰਸ਼ੀ ਜੈਨ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਸੀਜੇਐਮ ਰਾਹੁਲ ਕੁਮਾਰ ਆਜ਼ਾਦ ਅਤੇ ਸਖੀ ਵਨ ਸਟਾਪ ਸੈਂਟਰ ਦੇ ਪ੍ਰਤੀਨਿਧੀ ਸ਼ਾਮਲ ਹੋਏ।

Powered by Froala Editor


Recommended News
Most Read
Just Now