CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
February 9, 2026
-

ਚੰਡੀਗੜ੍ਹ 9 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now