CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
February 13, 2026
-

ਚੰਡੀਗੜ੍ਹ, 13 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Powered by Froala Editor


Recommended News
Most Read
Just Now