ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ    ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ    ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ    ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ    ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ    ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ    ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ    384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ    ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼    ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ   
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ
February 19, 2026
-

ਜੰਗਲੀ ਜੀਵਾਂ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਕੀਤਾ ਜਾਰੀ

ਇਸ ਸਾਲ ਅਪ੍ਰੈਲ ਵਿੱਚ ਚਿੜੀਆਘਰ ਦੇ 50 ਸਾਲ ਪੂਰੇ ਹੋਣ 'ਤੇ ਇੱਕ ਸ਼ਾਨਦਾਰ ਸਮਾਗਮ ਕਰਵਾਉਣ ਬਾਰੇ ਕੀਤਾ ਜਾ ਰਿਹਾ ਹੈ ਵਿਚਾਰ

ਚੰਡੀਗੜ੍ਹ, 19 ਫਰਵਰੀ:

ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ।

ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। 

ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਦੀ ਪਹੁੰਚ ਵਿੱਚ ਹੋਰ ਵੀ ਵਾਧਾ ਹੋਵੇਗਾ। 

ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਚਿੜੀਆਘਰ ਦੀ ਗੋਲਡਨ ਜੁਬਲੀ (50 ਸਾਲ) ਪੂਰੀ ਹੋ ਜਾਵੇਗੀ ਅਤੇ ਵਿਭਾਗ ਵੱਲੋਂ ਇਸ ਅਹਿਮ ਮੌਕੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨਲਿਨ ਯਾਦਵ ਵੀ ਮੌਜੂਦ ਸਨ।

Powered by Froala Editor


Recommended News
Most Read
Just Now