ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ    ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ    2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ    ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ    ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ    ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ    ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ    ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ    ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ    ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ   
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ
February 20, 2026
-

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਤੇ ਰਾਜ ਸੂਚਨਾ ਕਮਿਸ਼ਨਰਾਂ ਨੇ ਕੀਤਾ ਜਾਰੀ

ਸਾਨੂੰ ਸਾਡੀਆਂ ਜੜ੍ਹਾਂ ਨਾਲ ਜੋੜਦੀ ਹੈ ਮਾਤ ਭਾਸ਼ਾ ,ਜੋ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ: ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ

ਚੰਡੀਗੜ੍ਹ, 20 ਫਰਵਰੀ:

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ।

ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। 

ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿਕਟੋਰੀਅਲ (ਤਸਵੀਰਾਂ ਸਹਿਤ) ਬਰੋਸ਼ਰ ਨੈਲਸਨ ਮੰਡੇਲਾ ਵੱਲੋਂ ਕਹੇ ਗਏ ਮਿਗਨਾਤੀਸੀ ਸ਼ਬਦਾਂ,‘‘ ਜੇ ਤੁਸੀਂ ਕਿਸੇ ਸ਼ਖਸ ਨਾਲ ਉਸ ਭਾਸ਼ਾ ਵਿੱਚ ਗੱਲ ਕਰਦੇ ਹੋ ਜਿਸਨੂੰ ਉਹ ਸਮਝਦਾ ਹੈ ਤਾਂ ਉਹ ਲਫ਼ਜ਼ ਉਸਦੇ ਦਿਮਾਗ ਵਿੱਚ ਜਾਂਦੇ ਹਨ, ਪਰ ਜੇ ਤੁਸੀਂ ਉਸ ਨਾਲ ਉਸਦੀ ਮਾਂ ਬੋਲੀ ਵਿੱਚ ਗੱਲ ਕਰਦੇ ਹੋ ਤਾਂ ਉਹ ਉਸਦੇ ਦਿਲ ਤੱਕ ਪਹੁੰਚਦੀ ਹੈ।’’, ਤੋਂ ਪ੍ਰੇਰਿਤ ਹੋ ਕੇ ਤਿਆਰ ਕੀਤਾ ਹੈ ਤਾਂ ਜੋ ਮਾਂ ਬੋਲੀ ਪੰਜਾਬੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।

ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਅੱਗੇ ਕਿਹਾ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ-2026 ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਮਾਤ ਭਾਸ਼ਾ ਨੂੰ ਅਪਣਾਉਣ, ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਪ੍ਰਤੀ ਜਾਗਰੂਕ ਕਰਨਾ ਹੈ।

ਵਧੀਕ ਮੁੱਖ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ, ਪੰਜਾਬ, ਡੀ.ਕੇ. ਤਿਵਾੜੀ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੇ ਸਾਹਿਤਕ ਬਰੋਸ਼ਰ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸਾਰਥਕ ਕਾਰਜ ਦੱਸਿਆ।

ਇਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਪੂਜਾ ਗੁਪਤਾ ਨੇ ਵੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿਉਂਕਿ ਮਾਂ ਬੋਲੀ ਸਾਡੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦੀ ਆਤਮਾ ਹੈ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ  ਸਾਡੇ ਇਤਿਹਾਸ ਅਤੇ ਰਹੁ-ਰੀਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਂਦੀ  ਹੈ। ਰਾਜ ਸੂਚਨਾ ਕਮਿਸ਼ਨਰਾਂ ਨੇ ਕਿਹਾ ਕਿ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਅਤੇ ਉਤਸ਼ਾਹਿਤ ਕਰਕੇ, ਅਸੀਂ ਨਾ ਸਿਰਫ਼ ਆਪਣੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਸਗੋਂ ਮਨੁੱਖਤਾ ਦੀ ਵਿਭਿੰਨਤਾ ਅਤੇ ਏਕਤਾ ਵਿੱਚ ਵੀ ਯੋਗਦਾਨ ਪਾਉਂਦੇ ਹਾਂ।

Powered by Froala Editor


Recommended News
Most Read
Just Now