ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ    ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ    ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ    ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ    ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ    ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ   
ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ
March 1, 2026
-

ਚੰਡੀਗੜ੍ਹ, 1 ਮਾਰਚ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। 

ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ। 

ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਰਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।

Powered by Froala Editor


Recommended News
Most Read
Just Now