ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ    ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ    ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ    ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ    ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ    ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ   
ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ
March 1, 2026
-

25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ

1 ਮਾਰਚ, 2026 ਚੰਡੀਗੜ੍ਹ, 

ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 23ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ,  ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ  ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ। 

ਇਸ ਲਈ ਟਰੱਸਟ  ਵੱਲੋ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25  ਮਾਰਚ 2026 ਤੱਕ ਟ੍ਰਸਟ ਦੇ ਈ ਮੇਲ ਆਈਡੀ SMCTINDIA5@GMAIL.COM ਤੇ   ਭੇਜੀਆਂ ਜਾ ਸਕਦੀਆਂ ਹਨ ।  ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2025  ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ  ਭੇਜ ਸਕਦੇ ਹਨ।

ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ।  ਜ੍ਹਿਨਾਂ ਦਾ 22 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ  ਦੁਰਘਟਨਾ ਦੌਰਾਨ ਸਵਰਗਵਾਸ ਹੋ  ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ  22 ਸਾਲਾਂ ਵਿੱਚ 67 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ। 

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ

98722-03478

Powered by Froala Editor


Recommended News
Most Read
Just Now