ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ    ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ    ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ    ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ    ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ    ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ   
ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦੇਣ ’ਤੇ ਚੁੱਪ ਵੱਟੀ ਰੱਖਣ ਲਈ ਸਪੀਕਰ ਨੇ ਕੀਤੀ ਕੇਂਦਰ ਸਰਕਾਰ ਦੀ ਨਿੰਦਾ
March 6, 2026
-

ਚੰਡੀਗੜ੍ਹ, 6 ਮਾਰਚ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਹੋਏ ਘਟਨਾਕ੍ਰਮ ’ਤੇ ਕੇਂਦਰ ਸਰਕਾਰ ਦੀ ਚੁੱਪੀ ਦੀ ਸਖ਼ਤ ਆਲੋਚਨਾ ਕੀਤੀ, ਜਿਸ ਵਿੱਚ ਅਮਰੀਕਾ ਨੇ ਕਥਿਤ ਤੌਰ ’ਤੇ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਛੋਟ ਦਿੱਤੀ ਹੈ।

ਸੰਧਵਾਂ ਨੇ ਕਿਹਾ ਕਿ ਭਾਰਤ ਇੱਕ ਪ੍ਰਭੂਸੱਤਾ ਸੰਪੰਨ ਅਤੇ ਸੁਤੰਤਰ ਦੇਸ਼ ਹੈ ਅਤੇ ਵਪਾਰ ਜਾਂ ਊਰਜਾ ਖ਼ਰੀਦਦਾਰੀ ਸਬੰਧੀ ਫੈਸਲੇ ਸਿਰਫ਼ ਦੇਸ਼ ਦੇ ਹਿੱਤ ਵਿੱਚ ਲਏ ਜਾਣੇ ਚਾਹੀਦੇ ਹਨ।  ਉਨ੍ਹਾਂ ਕਿਹਾ,‘‘ਭਾਰਤ ਕੀ ਖਰੀਦਦਾ ਹੈ ਅਤੇ ਕਿਸ ਦੇਸ਼ ਤੋਂ ਖਰੀਦਦਾ ਹੈ, ਇਸ ਲਈ ਕਿਸੇ ਹੋਰ ਦੇਸ਼ ਦੀ ਇਜਾਜ਼ਤ ਲੈਣ ਦੀ ਲੋੜ ਨਹੀਂ । ਅਜਿਹੇ ਫੈਸਲੇ ਸਿਰਫ਼ ਭਾਰਤ ਦੇ ਰਾਸ਼ਟਰੀ ਹਿੱਤ ਵੱਲੋਂ ਲਏ ਜਾਣੇ ਚਾਹੀਦੇ ਹਨ।’’

ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਹੁਤ ਨਿਰਾਸ਼ਾਜਨਕ ਹੈ ਕਿ ਅਮਰੀਕਾ ਨੇ ਰੂਸ ਤੋਂ ਤੇਲ ਖਰੀਦਣ ਵਾਸਤੇ 30 ਦਿਨਾਂ ਦੀ ਮਿਆਦ ਦਾ ਐਲਾਨ ਕੀਤਾ ਹੈ ,ਪਰ ਭਾਰਤ ਦੇ ਪ੍ਰਧਾਨ ਮੰਤਰੀ ਨੇ ਆਪਣੀ ਵਪਾਰ ਨੀਤੀ ਦਾ ਫੈਸਲਾ ਕਰਨ ਦੇ ਹੱਕ ਵਿੱਚ ਅਤੇ ਪ੍ਰਭੂਸੱਤਾ ਸੰਪੰਨ ਅਧਿਕਾਰ ਦਾ ਬਚਾਅ ਕਰਨ ਲਈ ਕੋਈ ਸਪੱਸ਼ਟ ਬਿਆਨ ਜਾਰੀ ਨਹੀਂ ਕੀਤਾ ਹੈ।

ਸੰਧਵਾਂ ਨੇ ਅੱਗੇ ਕਿਹਾ ਕਿ ਇੱਕ ਆਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਦੇ ਨਾਗਰਿਕਾਂ ਲਈ ਅਜਿਹਾ ਦੇਖਣਾ ਬੜਾ ਦੁਖਦਾਈ ਹੈ, ਜੋ ਆਰਥਿਕ ਫੈਸਲੇ ਲੈਣ ਵਿੱਚ ਭਾਰਤ ਦੀ ਆਜ਼ਾਦੀ ਨੂੰ ਕਮਜ਼ੋਰ ਕਰਦੇ ਪ੍ਰਤੀਤ ਹੁੰਦੇ ਹਨ। ਉਨ੍ਹਾਂ ਕਿਹਾ, ‘‘ਭਾਰਤ ਅਜਿਹਾ ਦੇਸ਼ ਨਹੀਂ ਹੈ ਜਿਸਨੂੰ ਦੂਜੇ ਦੇਸ਼ਾਂ ਦੁਆਰਾ ਨਿਰਧਾਰਤ ਸਮਾਂ-ਸੀਮਾਵਾਂ ਦੇ ਅਧੀਨ ਕੰਮ ਕਰਨਾ ਚਾਹੀਦਾ ਹੈ।’’

ਉਨਾਂ ਇਹ ਵੀ ਸਵਾਲ ਉਠਾਇਆ ਕਿ ਕੀ ਕੇਂਦਰ ਸਰਕਾਰ ਦੀ ਚੁੱਪੀ ਕੁਝ ਵੱਡੀਆਂ ਕੰਪਨੀਆਂ ਦੇ ਹਿੱਤਾਂ ਤੋਂ ਪ੍ਰਭਾਵਿਤ ਹੈ ਜਿਨ੍ਹਾਂ ਦੇ ਸੱਤਾਧਾਰੀ ਸਥਾਪਨਾ ਨਾਲ ਨੇੜਲੇ ਸਬੰਧ ਹਨ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਮਹੱਤਵਪੂਰਨ ਕਾਰੋਬਾਰ ਕਰਦੇ ਹਨ। ਉਨ੍ਹਾਂ ਅਨੁਸਾਰ ਰਾਸ਼ਟਰੀ ਹਿੱਤ ਨੂੰ ਹਮੇਸ਼ਾ ਕਿਸੇ ਵੀ ਕਾਰਪੋਰੇਟ ਸਮੂਹ ਦੇ ਵਪਾਰਕ ਹਿੱਤਾਂ ਨਾਲੋਂ ਪਹਿਲ ਦੇਣੀ ਚਾਹੀਦੀ ਹੈ।

ਸ. ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰ ਨੂੰ ਹੋਰ ਸਾਰੇ ਵਿਚਾਰਾਂ ਤੋਂ ਉੱਪਰ ਰੱਖਣ ਦੀ ਅਪੀਲ ਕੀਤੀ। ਭਾਰਤ ਇੱਕ ਆਜ਼ਾਦ ਦੇਸ਼ ਹੈ, ਅਤੇ ਸਾਡੀਆਂ ਨੀਤੀਆਂ ਨੂੰ ਵਿਸ਼ਵਾਸ, ਆਜ਼ਾਦੀ ਅਤੇ ਰਾਸ਼ਟਰੀ ਪ੍ਰਭੂਸੱਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਬਾਹਰੀ ਦਬਾਅ  ਹੇਠ ਆਪਣੇ ਆਰਥਿਕ ਜਾਂ ਰਣਨੀਤਕ ਫੈਸਲਿਆਂ ਨੂੰ ਨਿਰਦੇਸ਼ਤ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ।

Powered by Froala Editor


Recommended News
Most Read
Just Now