ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ    ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ    ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ    'ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ    ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ    ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ    ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ   
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ
March 9, 2026
-

'ਆਪ' ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ

’ਚਿੱਟਾ’ ਸ਼ਬਦ  ਦੀ ਪੈਦਾਇਸ਼ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਹੋਈ, ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਰਹੇ ਅਸਫਲ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੇ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਚ ਕਰ ਰਹੀ ਹੈ ਖ਼ਤਮ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਵਾਲੀ ਇਕਲੌਤੀ ਸਰਕਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ 'ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ  ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ 'ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ  ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ  ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

Powered by Froala Editor


Recommended News
Most Read
Just Now