ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ    ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਖੇਡਾਂ ਅਤੇ ਚਮੜੇ ਦੇ ਸਮਾਨ ‘ਤੇ ਵਿਸ਼ੇਸ਼ ਸੈਸ਼ਨ ਆਯੋਜਿਤ    ਪੰਜਾਬ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਹੱਬ ਵਜੋਂ ਉੱਤਰੀ ਭਾਰਤ 'ਚ ਉਭਰਨ ਲੱਗਾ    ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ    ਜਾਪਾਨ ਆਧਾਰਤ ਉਦਯੋਗ ਵਲੋਂ ਪੰਜਾਬ ਨਿਵੇਸ਼ ਲਈ ਬਿਹਤਰੀਨ ਸੂਬਾ ਕਰਾਰ    ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ    ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ    ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ    ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ   
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
March 13, 2026
-

ਮੋਹਾਲੀ, ਮਾਰਚ 13-  

ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ।

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ।

ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ਕੀਤਾ ਜਾਵੇ ਤਾਂ ਇਹ ਗਰੀਨ ਐਨਰਜੀ ਦੇ ਇਸ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਹੈਰਾਨੀਜਨਕ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਸਰਕਾਰ ਨਾਲ ਤਜਰਬਾ ਬਹੁਤ ਉਸਾਰੂ  ਤੇ ਚੰਗਾ ਰਿਹਾ ਕਿਉਂਕਿ ਸਾਡਾ ਮਾਰਗਦਰਸ਼ਨ ਬਹੁਤ ਠਰੰਮੇ ਨਾਲ ਕੀਤਾ ਗਿਆ ਅਤੇ ਹਰ ਕਦਮ 'ਤੇ ਜਾਣਕਾਰੀ ਵਿਸਥਾਰ ਵਿਚ ਮੁਹੱਈਆ ਕਰਵਾਈ ਗਈ। ਡਾ. ਰੋਹਿਤ ਬਖਸ਼ੀ ਨੇ ਅੱਗੇ ਕਿਹਾ ਕਿ, ‘ਅਸੀਂ ਸਮਝੌਤੇ ਦੇ ਪੜਾਅ 'ਤੇ ਹਾਂ ਅਤੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਸ਼ੁਰੂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇੱਕ ਪਲਾਂਟ ਸਥਾਪਤ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਮੁੱਢ ਲਈ 20 ਏਕੜ ਜ਼ਮੀਨ ਦੀ ਲੋੜ ਹੈ’। 

ਇਸ ਮੌਕੇ ਸੀ.ਈ.ਓ ਮੋਬੂਟੋਕੀ ਇਟੋ, ਮਾਸਾਹਿਰੋ ਸੈਤੋ, ਡਾ. ਮਨਪ੍ਰੀਤ ਸਿੰਘ, ਡਾ. ਰੋਹਿਤ ਬਖਸ਼ੀ ਅਤੇ ਹੋਰ ਮੌਜੂਦ ਸਨ।

Powered by Froala Editor


Recommended News
Most Read
Just Now