ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ    ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ    ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ    ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ    ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ    ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ    ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ     ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ    ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ   
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ
March 21, 2026
-

ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ

ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।

ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

Powered by Froala Editor


Recommended News
Most Read
Just Now