ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ    ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ    ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ    ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ    ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ    ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ    ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ    ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ    ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ    ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ   
ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
March 27, 2026
-

ਕਿਹਾ, ਜੇਲ੍ਹ ਵਿਭਾਗ ਨੂੰ ਹੋਰ ਸੁਧਾਰਨ, ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਜਾਣਗੇ ਕਦਮ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਚੰਡੀਗੜ੍ਹ, 27 ਮਾਰਚ:

ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। 

ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਜੇਲ੍ਹ  ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ  ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

-----------

Powered by Froala Editor


Recommended News
Most Read
Just Now