ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ    ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ    ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ    ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ    ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ    ਸਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ    ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ    ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ    ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ   
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
April 3, 2026
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਵਿਸ਼ੇਸ਼ ਟ੍ਰੇਨ ਹਰਿਦੁਆਰ ਲਈ ਕੀਤੀ ਰਵਾਨਾ

ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ

- ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ

ਚੰਡੀਗੜ੍ਹ/ ਜਲੰਧਰ, 3 ਅਪ੍ਰੈਲ : 

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

 ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ। 

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

----

Powered by Froala Editor


Recommended News
Most Read
Just Now