ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ    ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ    ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ    ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ    ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ    ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ    ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ    ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ   
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
April 16, 2026
-

ਪੰਜਾਬ ਭਰ ਵਿੱਚ 23.51 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਦਾ ਲਾਭ

4000 ਕਰੋੜ ਰੁਪਏ ਦਾ ਬਜਟ ਉਪਬੰਧ, ਸਮਾਜਿਕ ਸੁਰੱਖਿਆ ਸਕੀਮਾਂ ਨੂੰ ਮਿਲੀ ਹੋਰ ਮਜ਼ਬੂਤੀ

ਚੰਡੀਗੜ੍ਹ, 16 ਅਪ੍ਰੈਲ:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆਤਮ-ਨਿਰਭਰ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨੂੰ ਦਰਸਾਉਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਕੋਲ 2.5 ਏਕੜ ਤੱਕ ਨਹਿਰੀ/ਚਾਹੀ ਜ਼ਮੀਨ, ਜਾਂ 5 ਏਕੜ ਤੱਕ ਬਾਰਾਨੀ ਜ਼ਮੀਨ, ਜਾਂ ਪਾਣੀ ਵਾਲੇ ਇਲਾਕੇ ਵਿੱਚ 5 ਏਕੜ ਤੱਕ ਜ਼ਮੀਨ (ਪਤੀ-ਪਤਨੀ ਦੀ ਮਿਲੀ ਹੋਈ ਜ਼ਮੀਨ ਸਮੇਤ) ਹੈ, ਉਹ ਵੀ ਇਸ ਸਕੀਮ ਲਈ ਯੋਗ ਹਨ।

ਕੈਬਨਿਟ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਾਂ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਬਕਾਇਆ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਯਮਿਤ ਨਿਗਰਾਨੀ ਅਤੇ ਫੀਲਡ ਪੱਧਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਬਜ਼ੁਰਗ ਲਾਭ ਤੋਂ ਵਾਂਝਾ ਨਾ ਰਹੇ ਅਤੇ ਪਾਰਦਰਸ਼ੀ ਢੰਗ ਨਾਲ ਲਾਭਪਾਤਰੀਆਂ ਤੱਕ ਰਕਮ ਪਹੁੰਚ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦਾ ਹਰ ਬਜ਼ੁਰਗ ਇੱਜ਼ਤ, ਆਤਮ-ਨਿਰਭਰਤਾ ਅਤੇ ਸੁਰੱਖਿਆ ਨਾਲ ਜੀਵਨ ਬਤੀਤ ਕਰ ਸਕੇ।

---

Powered by Froala Editor


Recommended News
Most Read
Just Now