ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ    ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ    ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ    ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ    ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ    ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ    ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ    ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ
April 17, 2026
-

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਡੀਐਫਐਸਸੀਜ਼ ਨੂੰ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼

ਕਿਸੇ ਵੀ ਤਰ੍ਹਾਂ ਦੀ ਕੁਤਾਹੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦੇ ਨਿਰਦੇਸ਼

ਚੰਡੀਗੜ੍ਹ, 17 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ।

ਸੂਬੇ ਭਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਚੰਡੀਗੜ੍ਹ) ਵਿੱਚ ਹਰਿਆਣੇ ਦੀ ਤਰ੍ਹਾਂ ਕਣਕ ਦੇ ਦਾਣਿਆਂ ਵਿੱਚ ਚਮਕ ਦੀ ਕਮੀ ਸਬੰਧੀ ਸੀਮਾ ਵਿੱਚ 70 ਫੀਸਦ ਤੱਕ ਢਿੱਲ ਦਿੱਤੀ ਗਈ ਹੈ। ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੇ ਸਬੰਧ ਵਿੱਚ, ਸੂਬੇ ਭਰ ਵਿੱਚ ਬਰਾਬਰ ਮਾਪਦੰਡਾਂ ਅਧੀਨ 6 ਫੀਸਦ ਦੀ ਮੌਜੂਦਾ ਸੀਮਾ ਦੇ ਮੁਕਾਬਲੇ 15 ਫੀਸਦ ਤੱਕ ਢਿੱਲ ਦਿੱਤੀ ਗਈ ਹੈ।

ਅੱਜ ਇੱਥੇ ਇੱਕ ਵੀਸੀ ਦੌਰਾਨ ਖਰੀਦ ਕਾਰਜਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਅਤੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਭਾਈਵਾਲਾਂ ਲਈ ਸਫਲ ਅਤੇ ਨਿਰਵਿਘਨ ਖਰੀਦ ਸੀਜ਼ਨ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਪਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਪਜ ਦੀ ਖਰੀਦ ਤੋਂ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦੀਆਂ ਗਈਆਂ ਫਸਲਾਂ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 

ਡੀਐਫਐਸਸੀਜ਼ ਨੂੰ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਪਰ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਜ਼ਰੂਰਤ ਹੈ ਤਾਂ ਅੰਤਰ-ਜ਼ਿਲ੍ਹਾ ਢੋਆ-ਢੋਆਈ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਸ਼ਾਮਲ ਸਨ।

Powered by Froala Editor


Recommended News
Most Read
Just Now