ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ    ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ    ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ    ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ    ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ    ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ    ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ    ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ    ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ   
ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ
April 19, 2026
-

ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ: ਹਰਪਾਲ ਸਿੰਘ ਚੀਮਾ

ਜਿੱਥੇ ਦੂਜਿਆਂ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸਿਰਫ਼ ਨਾਅਰਿਆਂ ਲਈ ਵਰਤਿਆ, ਉੱਥੇ ਭਗਵੰਤ ਮਾਨ ਸਰਕਾਰ ਨੇ ਸ਼ਾਨਦਾਰ ਸਿੱਖਿਆ, ਭਲਾਈ ਅਤੇ ਸਮਾਜਿਕ ਨਿਆਂ ਪ੍ਰਦਾਨ ਕੀਤਾ: ਹਰਪਾਲ ਸਿੰਘ ਚੀਮਾ

'ਆਪ' ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਲਈ ਵਿਸ਼ੇਸ਼ ਰਾਖਵਾਂਕਰਨ ਲਾਗੂ ਕੀਤਾ: ਹਰਪਾਲ ਸਿੰਘ ਚੀਮਾ

ਮੇਰਾ ਪੂਰਾ ਜੀਵਨ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਸਮਰਪਿਤ: ਹਰਜੋਤ ਸਿੰਘ ਬੈਂਸ

ਬਾਬਾ ਸਾਹਿਬ ਦੇ ਦ੍ਰਿਸ਼ਟੀਕੋਣ ਤੋਂ ਲੈ ਕੇ ਪਿੰਡਾਂ ਦੀਆਂ ਗ੍ਰਾਂਟਾਂ ਅਤੇ ਸਕੂਲ ਸੁਧਾਰਾਂ ਤੱਕ, ਭਗਵੰਤ ਮਾਨ ਸਰਕਾਰ ਬਦਲਾਅ ਲਿਆ ਰਹੀ, ਜਦਕਿ ਦੂਜਿਆਂ ਨੇ ਸਿਰਫ਼ ਭਾਸ਼ਣ ਦਿੱਤੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ / ਨੰਗਲ, 19 ਅਪ੍ਰੈਲ

ਪੰਜਾਬ ਦੇ ਵਿੱਤ, ਟਰਾਂਸਪੋਰਟ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਹਰ ਸਰਕਾਰੀ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ ਜਦਕਿ ਵਿਕਾਸ ਗ੍ਰਾਂਟਾਂ ਜ਼ਮੀਨੀ ਪੱਧਰ 'ਤੇ ਪਿੰਡਾਂ ਤੱਕ ਪਹੁੰਚ ਰਹੀਆਂ ਹਨ।

ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਮੌਕੇ ਕਰਵਾਏ ਗਏ ‘ਸਿੱਖਿਆ ਸੰਕਲਪ ਪ੍ਰੋਗਰਾਮ’ ਨੂੰ ਸੰਬੋਧਨ ਕਰਦਿਆਂ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਰਤੀ ਸੰਵਿਧਾਨ ਦੇ ਨਿਰਮਾਤਾ, ਡਾ. ਬੀ.ਆਰ. ਅੰਬੇਡਕਰ ਨੇ ਸਿੱਖਿਆ ਦੇ ਉੱਚਤਮ ਪੱਧਰ ਨੂੰ ਪ੍ਰਾਪਤ ਕੀਤਾ, ਜਿਨ੍ਹਾਂ ਕੋਲ ਚਾਰ ਪੀਐਚਡੀਜ਼ ਸਮੇਤ 32 ਡਿਗਰੀਆਂ ਸਨ, ਅਤੇ ਉਨ੍ਹਾਂ ਨੇ ਹਮੇਸ਼ਾ ਸਿੱਖਿਆ ਦੇ ਪਸਾਰ ਲਈ ਕੰਮ ਕੀਤਾ। ਅਜੋਕਾ ਸਮਾਜ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦਾ ਹੀ ਪ੍ਰਤੀਬਿੰਬ ਹੈ।"

ਉਨ੍ਹਾਂ ਕਿਹਾ, "ਰਾਜਪਾਲ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 'ਤੇ ਦਸਤਖਤ ਕਰਨ ਨਾਲ, ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦਾ ਰਸਤਾ ਸਾਫ਼ ਹੋ ਗਿਆ ਹੈ।"

ਉਨ੍ਹਾ ਅੱਗੇ ਕਿਹਾ, "ਗੁਰੂ ਰਵਿਦਾਸ ਬਾਣੀ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ ਜਿੱਥੇ 700 ਵਿਦਿਆਰਥੀ ਸਿਖਲਾਈ ਪ੍ਰਾਪਤ ਕਰ ਸਕਣਗੇ। ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਸ਼ਰਧਾ ਅਤੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।"

ਵਿਕਾਸ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਪੰਜਾਬ ਵਿੱਚ ਸਭ ਤੋਂ ਵੱਧ ਵਿਕਾਸ ਫੰਡ ਮਿਲੇ ਹਨ। ਇਹ ਹਲਕਾ ਸੂਬੇ ਵਿੱਚ ਸਭ ਤੋਂ ਵੱਧ ਗ੍ਰਾਂਟਾਂ ਪ੍ਰਾਪਤ ਕਰਨ ਵਾਲਾ ਤੀਜਾ ਹਲਕਾ ਵੀ ਹੈ, ਜਿੱਥੇ ਪੁਲਾਂ, ਸੜਕਾਂ, ਸਕੂਲਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।"

ਸਿੱਖਿਆ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਕੱਲੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੀ ਸਕੂਲਾਂ ਦੇ ਵਿਕਾਸ, ਆਧੁਨਿਕ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ 100 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ।"

ਭਲਾਈ ਉਪਾਵਾਂ ਅਤੇ ਸਮਾਜਿਕ ਨਿਆਂ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਰਕਾਰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਅਤੇ ਔਰਤਾਂ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਲੋਕ ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਸੁਚੇਤ ਰਹਿਣਾ ਚਾਹੀਦਾ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸਿਧਾਂਤਾਂ 'ਤੇ ਚੱਲਦਿਆਂ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰਾਂ ਵਿੱਚ ਵੱਡੇ ਕਦਮ ਚੁੱਕ ਰਹੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਲਾਗੂ ਕੀਤਾ ਹੈ, ਅਤੇ ਅੱਜ ਲਗਭਗ 60 ਕਾਨੂੰਨ ਅਧਿਕਾਰੀ (ਲਾਅ ਅਫ਼ਸਰ) ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ।"

ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਮੇਰਾ ਪੂਰਾ ਜੀਵਨ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਮਿਆਰੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਸਮਾਜ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਅਨਮੋਲ ਦਾਤਾਂ ਸਮਾਨਤਾ ਅਤੇ ਸਿੱਖਿਆ ਦਾ ਅਧਿਕਾਰ ਹਨ।"

ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਰਕਾਰ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਅੱਜ, ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਸਿਫ਼ਾਰਸ਼ਾਂ ਆ ਰਹੀਆਂ ਹਨ ਅਤੇ ਇਨ੍ਹਾਂ ਦੇ ਵਿਦਿਆਰਥੀ ਜੇ.ਈ.ਈ. ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਹੀ ਮਾਰਗਦਰਸ਼ਨ ਅਤੇ ਮੌਕਿਆਂ ਨਾਲ ਹਰ ਵਿਦਿਆਰਥੀ ਵੱਡੀਆਂ ਬੁਲੰਦੀਆਂ ਹਾਸਲ ਕਰ ਸਕਦਾ ਹੈ।"

ਉਨ੍ਹਾਂ ਅੱਗੇ ਕਿਹਾ, "ਇਹ ਪ੍ਰੋਗਰਾਮ ਕਿਸੇ ਸਿਆਸੀ ਮਕਸਦ ਲਈ ਨਹੀਂ ਕਰਵਾਇਆ ਗਿਆ, ਸਗੋਂ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਅਪਣਾਉਣ ਅਤੇ ਸਿੱਖਿਆ ਰਾਹੀਂ ਸਮਾਜ ਵਿੱਚ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਉਲੀਕਿਆ ਗਿਆ ਹੈ। ਪ੍ਰੋਗਰਾਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ, ਜਿਸ ਨਾਲ ਬਾਕੀ ਬੱਚਿਆਂ ਨੂੰ ਪ੍ਰੇਰਨਾ ਮਿਲੇਗੀ। ਸਿੱਖਿਆ ਹੀ ਇੱਕ ਅਜਿਹਾ ਹਥਿਆਰ ਹੈ ਜੋ ਸਮਾਜ ਵਿੱਚ ਅਸਲੀ ਬਦਲਾਅ ਲਿਆ ਸਕਦਾ ਹੈ।"

ਹਲਕੇ ਲਈ ਗ੍ਰਾਂਟਾਂ ਦਾ ਐਲਾਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, "ਵੱਖ-ਵੱਖ ਪਿੰਡਾਂ ਅਤੇ ਸੰਸਥਾਵਾਂ ਲਈ ਗ੍ਰਾਂਟਾਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚੰਦੇਸਰ ਲਈ 5 ਲੱਖ ਰੁਪਏ, ਬੀਕਾਪੁਰ ਲੋਅਰ ਲਈ 10 ਲੱਖ ਰੁਪਏ, ਬਸੋਵਾਲ ਐਸ.ਸੀ ਧਰਮਸ਼ਾਲਾ ਲਈ 10 ਲੱਖ ਰੁਪਏ, ਲੋਧੀਪੁਰ ਬਾਸ ਬਰੋਟੂ ਲਈ 5 ਲੱਖ ਰੁਪਏ, ਕੁਟੀਆ ਬਾਬਾ ਜਮਨਾ ਦਾਸ ਅਜੌਲੀ ਬ੍ਰਹਮਪੁਰ ਲਈ 5 ਲੱਖ ਰੁਪਏ, ਡਾਢੀ ਲਈ 5 ਲੱਖ ਰੁਪਏ, ਮੀਆਂਪੁਰ ਹੰਡੂਰ ਲਈ 5 ਲੱਖ ਰੁਪਏ, ਅਵਾਨਕੋਟ ਲੋਅਰ ਲਈ 5 ਲੱਖ ਰੁਪਏ, ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਡਾ. ਭੀਮ ਰਾਓ ਅੰਬੇਡਕਰ ਸੇਵਾ ਸੁਸਾਇਟੀ ਲਈ ਡਾ. ਭੀਮ ਰਾਓ ਅੰਬੇਡਕਰ ਗ੍ਰਾਂਟ ਤਹਿਤ 1 ਲੱਖ ਰੁਪਏ ਸ਼ਾਮਲ ਹਨ। ਇਹ ਵਿੱਤੀ ਸਹਾਇਤਾ ਇਲਾਕੇ ਵਿੱਚ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।"

ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਕਮੀਕਰ ਸਿੰਘ ਡਾਢੀ (ਜਥੇਬੰਦਕ ਹਲਕਾ ਕੋਆਰਡੀਨੇਟਰ), ਦਲੀਪ ਹੰਸ (ਮੈਂਬਰ, ਦਲਿਤ ਬੋਰਡ ਪੰਜਾਬ), ਡਾ. ਜੇ.ਐਸ. ਕਾਹਲੋਂ, ਦੀਪਕ ਸੋਨੀ (ਹਲਕਾ ਕੋਆਰਡੀਨੇਟਰ), ਕਾਲਾ ਬਾਬਾ ਜਮਨਾ ਦਾਸ ਕੁਟੀਆ ਅਤੇ ਸੇਵਾਮੁਕਤ ਪ੍ਰਿੰਸੀਪਲ ਬਲਦੇਵ ਨੇ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਯੋਗਦਾਨ 'ਤੇ ਆਪਣੇ ਵਿਚਾਰ ਸਾਂਝੇ ਕੀਤੇ।

Powered by Froala Editor


Recommended News
Most Read
Just Now