ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ    ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼    ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ    ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ    ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ    ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ    ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ    ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ    ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ    ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ   
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
April 22, 2026
24-

ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼

ਚੰਡੀਗੜ੍ਹ, 22 ਅਪ੍ਰੈਲ:

ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ।

ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ।

ਇਹ ਮੌਕ ਐਕਸਰਸਾਈਜ਼ ਇੱਕ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ। ਇਸ ਅਭਿਆਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖਾਸ ਖੇਤਰਾਂ ਵਿੱਚ ਇੱਕ ਸਿਮੂਲੇਟਿਡ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਹਨਾਂ ਪਛਾਣੇ ਗਏ ਖੇਤਰਾਂ ਵਿੱਚ ਆਮ ਲੋਕਾਂ ਨੂੰ ਬਲੈਕਆਉਟ ਪੀਰੀਅਡ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ। ਜਦਕਿ ਡ੍ਰਿਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਐਕਸਰਸਾਈਜ਼ ਇੱਕ ‘‘ਆਲ ਕਲੀਅਰ’’ ਸਿਗਨਲ ਨਾਲ ਸਮਾਪਤ ਹੋਵੇਗੀ, ਜਿਸ ਤਹਿਤ ਹਾਈ-ਪਿਚ ਸਾਇਰਨ ਲਗਾਤਾਰ ਦੋ ਮਿੰਟ ਲਈ ਵਜਾਇਆ ਜਾਵੇਗਾ, ਜੋ ਐਕਸਰਸਾਈਜ਼ ਦੀ ਰਸਮੀ ਸਮਾਪਤੀ ਨੂੰ ਦਰਸਾਏਗਾ।

ਇਸ ਮੌਕ ਅਭਿਆਸ ਦੌਰਾਨ, ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪ੍ਰੇਸ਼ਨ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਕੰਟਰੋਲ ਉਪਾਅ ਸ਼ਾਮਲ ਹਨ,ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। 

ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਰੁਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀ ਦਾ ਮੁਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

Powered by Froala Editor

24


Recommended News
Most Read
Just Now