ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ    AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ    ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ    ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ    ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ    ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ    ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ    4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ   
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ
April 25, 2026
-

ਸਕੀਮ ਦਾ ਲਾਭ ਲੈਣ ਲਈ ਲੋੜਵੰਦ ਕਿਸਾਨ ਨੋਡਲ ਏਜੰਸੀ ਬਾਗਬਾਨੀ ਵਿਭਾਗ ਨਾਲ ਕਰ ਸਕਦੇ ਹਨ ਸੰਪਰਕ

ਹੁਣ ਤੱਕ ਏਆਈਐਫ ਸਕੀਮ ਅਧੀਨ 34,265 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 25 ਅਪ੍ਰੈਲ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ ।

ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

****

Powered by Froala Editor


Recommended News
Most Read
Just Now