ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ    ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ    ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ    4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ    ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ    ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ    ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ    ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ    ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ   
ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ
April 26, 2026
-MPs

ਬਾਕੀ ਦੇ MPS ‘ਤੇ ਵੀ ਛੇਤੀ ਹੀ ਹੋ ਸਕਦੀ ਹੈ ਕਾਰਵਾਈ

ਚੰਡੀਗੜ੍ਹ, 26 ਅਪ੍ਰੈਲ 2026 – 

‘ਆਪ’ ਪਾਰਟੀ ਛੱਡਣ ਦੀਆਂ ਚਰਚਾਵਾਂ ਦੇ ਚਲਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਿਸ ਲੈਣ ਦੀ ਖਬਰ ਸਾਹਮਣੇ ਆ ਰਹੀ ਹੈ। ਮੀਡੀਆ ਦੀਆਂ ਖਬਰਾਂ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ‘Z+’ ਸੁਰੱਖਿਆ ਵੀ ਵਾਪਸ ਲੈ ਲਈ ਹੈ। ਪਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਬਾਰੇ ਅਧਿਕਾਰਤ ਬਿਆਨ ਦੀ ਪੁਸ਼ਟੀ ਨਹੀਂ ਹੋਈ ਹੈ

ਜ਼ਿਕਰਯੋਗ ਹੈ ਕਿ ਪਾਰਟੀ ਛੱਡਣ ਦੀਆਂ ਚਰਚਾਵਾਂ ਦੇ ਚਲਦਿਆਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੇ ਜਲੰਧਰ ਸਥਿਤ ਘਰ ਦੇ ਬਾਹਰ ‘ਆਪ’ ਵਰਕਰਾਂ ਵੱਲੋਂ ਬੀਤੇ ਦਿਨ ਤਿੱਖਾ ਪ੍ਰਦਰਸ਼ਨ ਕੀਤਾ ਗਿਆ ਸੀ। ਹਰਭਜਨ ਸਿੰਘ ਦੇ ਘਰ ਦੇ ਬਾਹਰ ‘ਆਪ’ ਵਰਕਰਾਂ ਵੱਲੋਂ ਹੰਗਾਮਾ ਅਤੇ ਧਰਨਾ ਦਿੱਤਾ ਗਿਆ। ਇਹ ਹੀ ਨਹੀਂ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ਉਨ੍ਹਾਂ ਦੇ ਘਰ ਦੀਆਂ ਕੰਧਾਂ ‘ਤੇ ‘ਗੱਦਾਰ’ ਲਿਖਿਆ ਗਿਆ।

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਖੁਦ ‘ਆਪ’ ਛੱਡਣ ਦਾ ਐਲਾਨ ਨਹੀਂ ਕੀਤਾ ਹੈ ਪਰ ਰਾਘਵ ਚੱਢਾ ਨੇ ਉਨ੍ਹਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਅੱਜ ਐਤਵਾਰ ਨੂੰ ਪਾਰਟੀ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ। 24 ਅਪ੍ਰੈਲ 2026 ਨੂੰ ਪੰਜਾਬ ਤੋਂ ਰਾਜ ਸਭਾ ਲਈ ਗਏ ‘ਆਪ’ ਦੇ 3 ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਦਕਿ 3 ਹੋਰਾਂ ਦੇ ਵੀ ਭਾਜਪਾ ‘ਚ ਹੋਣ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬਾਕੀ MPS ‘ਤੇ ਵੀ ਛੇਤੀ ਹੀ ਕਾਰਵਾਈ ਹੋ ਸਕਦੀ ਹੈ।

Powered by Froala Editor

MPs


Recommended News
Most Read
Just Now