ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ    5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ    ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ
April 28, 2026
23-

6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9 ਅਧਿਕਾਰੀ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ

ਮਾਨ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਪਦਉੱਨਤ ਕਰਨਾ ਯਕੀਨੀ ਬਣਾ ਰਹੀ ਹੈ: ਮਾਲ ਮੰਤਰੀ

ਚੰਡੀਗੜ੍ਹ, 28 ਅਪ੍ਰੈਲ:

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।

ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ।

ਦੱਸ ਦੇਈਏ ਕਿ ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਤ ਸਮੇਂ ਅੰਦਰ ਪਦਉੱਨਤ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ।

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਆ।

Powered by Froala Editor

23


Recommended News
Most Read
Just Now