ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ    5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ    ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
April 30, 2026
-

ਇਮਾਰਤ ਦੀ ਰੈਸਟੋਰੇਸ਼ਨ ਲਈ ਲੋੜੀਂਦੇ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ; ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ

ਚੰਡੀਗੜ੍ਹ, 30 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ

ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ  ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

Powered by Froala Editor


Recommended News
Most Read
Just Now