ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ    5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ    ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
April 30, 2026
-12-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਵੱਲ ਵੱਡਾ ਕਦਮ

ਡਾ. ਬਲਜੀਤ ਕੌਰ ਦਾ ਭਰੋਸਾ: ਸਾਲਾਂ ਪੁਰਾਣੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ, ਇੱਕ ਸਾਲ ਅੰਦਰ ਮਿਲੇਗਾ ਸਾਫ ਸੁਥਰਾ ਪੀਣਯੋਗ ਪਾਣੀ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ:

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਕੁੱਲ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰੋਜ਼ਾਨਾ ਦੀ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਸਿਹਤ ਅਤੇ ਜੀਵਨ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। “ਸਾਫ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ,” ਉਨ੍ਹਾਂ ਕਿਹਾ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸਦਾ ਲਾਭ ਪਹੁੰਚ ਸਕੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ।

ਅੰਤ ਵਿੱਚ, ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਤਹਿ ਦਿਲੋਂ ਸਵਾਗਤ ਕੀਤਾ।

---

Powered by Froala Editor

12


Recommended News
Most Read
Just Now