ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ    12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ    ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ    ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ    ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ    ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ    ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ    ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ    ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ    ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ   
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
May 1, 2026
-

•ਬਹੁਮਤ ਦਿਖਾਉਣ ਲਈ ਨਹੀਂ, ਸਗੋਂ ਵਿਰੋਧੀਆਂ ਦੇ ਮੂੰਹ ਬੰਦ ਕਰਨ ਲਈ ਲਿਆਂਦਾ ਭਰੋਸੇ ਦਾ ਵੋਟ: ਅਮਨ ਅਰੋੜਾ

•ਅਮਨ ਅਰੋੜਾ ਨੇ ਬਜ਼ੁਰਗ ਮਾਤਾ ਵੱਲੋਂ ਦਿੱਤੇ 100 ਰੁਪਏ ਦੇ ਨੋਟ ਨੂੰ ਚੇਤੇ ਕਰਦਿਆਂ ਇਸਨੂੰ ਕਰੋੜਾਂ ਰੁਪਏ ਤੋਂ ਵੱਧ ਕੀਮਤੀ ਦੱਸਿਆ

ਚੰਡੀਗੜ੍ਹ, 1 ਮਈ:

ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਸਲ ਲੋਕਤੰਤਰ ਅਮੀਰਾਂ ਦੀ ਦੌਲਤ ਨਾਲ ਨਹੀਂ, ਸਗੋਂ ਮਜ਼ਦੂਰ ਵਰਗ ਦੇ ਸਤਿਕਾਰ ਅਤੇ ਖੁਸ਼ਹਾਲੀ ਨਾਲ ਮਾਪਿਆ ਜਾਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੇ ਮਾਣ-ਸਨਮਾਨ ਪ੍ਰਤੀ ਵਚਨਬੱਧਤਾ ਦੁਹਰਾਈ।

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਨ 'ਤੇ ਡਾ. ਬੀ.ਆਰ. ਅੰਬੇਡਕਰ ਨੂੰ ਸਿਜਦਾ ਕਰਨਾ ਚਾਹੀਦਾ ਹੈ ਕਿਉਂਕਿ ਇਹ ਦਿਨ ਉਨ੍ਹਾਂ ਮਿਹਨਤੀ ਮਜ਼ਦੂਰਾਂ ਦੀ ਕਿਰਤ-ਮਜ਼ਦੂਰੀ ਨੂੰ ਸਲਾਮ ਕਰਦਾ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਨੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਮਾਣ-ਸਨਮਾਨ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਹਰ ਸੜਕ, ਫੈਕਟਰੀ, ਖੇਤ ਅਤੇ ਸ਼ਹਿਰ ਆਪਣੇ ਕਾਮਿਆਂ ਦੇ ਮੋਢਿਆਂ 'ਤੇ ਖੜ੍ਹਾ ਹੈ। ਬੁਨਿਆਦੀ ਢਾਂਚੇ ਦੇ ਨਿਰਮਾਣ ਤੋਂ ਲੈ ਕੇ ਦੇਸ਼ ਨੂੰ ਭੋਜਨ ਦੇਣ ਤੱਕ, ਉਦਯੋਗ ਚਲਾਉਣ ਤੋਂ ਲੈ ਕੇ ਜ਼ਰੂਰੀ ਸੇਵਾਵਾਂ ਨੂੰ ਕਾਇਮ ਰੱਖਣ ਤੱਕ, ਮਜ਼ਦੂਰ ਸਮਾਜਿਕ ਤਰੱਕੀ ਅਤੇ ਆਰਥਿਕ ਵਿਕਾਸ ਦੀ ਨੀਂਹ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਆਪਣੇ ਸੁਨਾਮ ਸਥਿਤ ਦਫ਼ਤਰ ਵਿਖੇ "ਸੇਵਾ ਕੇਂਦਰ" ਚਲਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਜ਼ਦੂਰ ਅਤੇ ਆਮ ਨਾਗਰਿਕ ਥਾਂ-ਥਾਂ ਭੱਜ-ਦੌੜ ਕੀਤੇ ਬਿਨਾਂ ਆਪਣੇ ਕੰਮ ਕੰਮ ਆਸਾਨੀ ਨਾਲ ਕਰਵਾ ਸਕਣ।

ਉਨ੍ਹਾਂ ਨੇ 2022 ਦੀ ਚੋਣ ਮੁਹਿੰਮ ਦਾ ਆਪਣਾ ਇੱਕ ਭਾਵੁਕ ਕਿੱਸਾ ਸਾਂਝਾ ਕੀਤਾ। ਸੁਨਾਮ ਹਲਕੇ ਦੇ ਸ਼ਾਹਪੁਰ ਕਲਾਂ ਪਿੰਡ ਦੀ ਫੇਰੀ ਨੂੰ ਯਾਦ ਚੇਤੇ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਤੇਜ਼ ਧੁੱਪ ਵਿੱਚ ਮਗਨਰੇਗਾ ਅਧੀਨ ਕੰਮ ਕਰਨ ਵਾਲੀਆਂ ਬਜ਼ੁਰਗ ਔਰਤਾਂ (ਮਾਈਆਂ) ਨੇ ਰੋਕਿਆ ਸੀ।

ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਬਜ਼ੁਰਗ ਮਾਤਾ ਨੇ ਮੈਨੂੰ ਜੱਫੀ ਪਾਈ ਅਤੇ 100 ਰੁਪਏ ਦਾ ਘਸਿਆ ਨੋਟ ਕੱਢ ਕੇ ਮੈਨੂੰ ਦਿੰਦੇ ਹੋਏ ਕਿਹਾ ਕਿ ਅਮਨ, ਮੈਨੂੰ ਆਖਰਕਾਰ ਮੇਰੀ ਪਹਿਲੀ ਪੈਨਸ਼ਨ ਮਿਲ ਗਈ। ਇਹ 100 ਰੁਪਏ ਤੇਰੇ ਲਈ, ਮੇਰਾ ਆਸ਼ੀਰਵਾਦ ਹਨ। ਮਾਤਾ ਨੇ ਅੱਗੇ ਕਿਹਾ ਕਿ ਮੈਨੂੰ ਅਕਾਲੀ ਅਤੇ ਕਾਂਗਰਸ ਦੇ ਰਾਜ ਦੌਰਾਨ ਕਦੇ ਪੈਨਸ਼ਨ ਨਹੀਂ ਮਿਲੀ ਸੀ, ਪਰ ਤੁਹਾਡੇ ਯਤਨਾਂ ਕਰਕੇ ਇਹ ਸੰਭਵ ਹੋ ਸਕਿਆ। 

ਰਾਜਨੀਤੀ ਅਤੇ ਕਾਰੋਬਾਰ ਵਿੱਚ ਪੈਸਾ ਆਉਂਦਾ-ਜਾਂਦਾ ਰਹਿੰਦਾ ਹੈ। ਪਰ ਉਸ ਮਾਂ ਦੇ ਖੂਨ-ਪਸੀਨੇ ਨਾਲ ਕਮਾਏ ਇਹ 100 ਰੁਪਏ ਮੇਰੇ ਲਈ ਕਰੋੜਾਂ ਰੁਪਏ ਤੋਂ ਵੱਧ ਮਾਇਨੇ ਰੱਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਦੇ ਕਹਿਣ ਅਨੁਸਾਰ ਮੈਂ ਸੁਨਾਮ ਸੀਟ 75,000 ਤੋਂ ਵੱਧ ਵੋਟਾਂ ਨਾਲ ਜਿੱਤੀ। ਪਰ ਮੈਂ ਕਹਾਂਗਾ ਕਿ ਅਜਿਹਾ ਨਹੀਂ ਹੈ, ਬਲਕਿ ਇਹ ਉਸ ਉਸ ਮਾਂ ਦਾ ਆਸ਼ੀਰਵਾਦ ਸੀ ਜਿਸ ਨਾਲ ਮੈਂ ਜਿੱਤਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਦੀ ਲੋੜ ਨੂੰ ਜਾਇਜ਼ ਠਹਿਰਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੇ ਵਿਧਾਇਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਸ ਪੱਖ ਤੋਂ ਸਾਨੂੰ ਇਹ ਮਤਾ ਲਿਆਉਣ ਦੀ ਕੋਈ ਜ਼ਰੂਰਤ ਨਹੀਂ ਸੀ, ਕਿਉਂਕਿ ਸਾਡੇ ਵਿਧਾਇਕ ਸਦਨ ਵਿੱਚ ਇੱਕ ਪਰਿਵਾਰ ਵਾਂਗ ਇੱਕਜੁੱਟ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦਰਅਸਲ ਅਸੀਂ ਇਹ ਪ੍ਰਸਤਾਵ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੂੰ ਚੁੱਪ ਕਰਾਉਣ ਲਈ ਲਿਆਂਦਾ ਹੈ, ਜੋ ਬੇਲੋੜੀ ਨੌਟੰਕੀ ਕਰ ਰਹੇ ਸਨ।

“ਮੌਕ ਸੈਸ਼ਨ” ਚਲਾਉਣ ਲਈ ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇੱਕ ਸੈਸ਼ਨ ਚਲਾਉਣ ਲਈ, ਤੁਹਾਨੂੰ ਇੱਕ ਸਪੀਕਰ, ਇੱਕ ਸਰਕਾਰ ਅਤੇ ਇੱਕ ਵਿਰੋਧੀ ਧਿਰ ਦੀ ਲੋੜ ਹੁੰਦੀ ਹੈ। ਤੁਹਾਡੇ ਕੋਲ ਸਿਰਫ਼ ਦੋ ਵਿਧਾਇਕ ਹਨ। ਤੁਸੀਂ ਇਸਨੂੰ ਕਿਵੇਂ ਚਲਾਓਗੇ? ਇਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿਖਾਵੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ 'ਆਪ’ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

Powered by Froala Editor


Recommended News
Most Read
Just Now